06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ 'ਚ 2 ਔਰਤਾਂ ਸਮੇਤ 6 ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 06-03-2026
ਕਪੂਰਥਲਾ, 5 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਉੱਚਾ ਧੋੜਾ ਵਿਖੇ ਦੋ ਧਿਰਾਂ ਦੀ ਲੜਾਈ ਵਿਚ ਦੋ ਔਰਤਾਂ ਸਮੇਤ 6 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜਗਰੂਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਉੱਚਾ ਧੋੜਾ ਨੇ ਦੱਸਿਆ ਕਿ ਸਾਹਿਲ ਤੇ ਗੁਰਵਿੰਦਰ ਸਿੰਘ ਦਾ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਸਾਡੇ ਘਰ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਮੇਰਾ ਤਾਇਆ ਸਵਰਨ ਸਿੰਘ, ਮੇਰੀ ਪਤਨੀ ਰਾਜਵਿੰਦਰ ਕੌਰ, ਤਾਈ ਪਰਮਜੀਤ ਕੌਰ ਤੇ ਉਹ ਖ਼ੁਦ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਦੂਜੀ ਧਿਰ ਦੇ ਗੁਰਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬਾਬਾ ਨਾਮਦੇਵ ਕਾਲੋਨੀ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਸਾਹਿਲ ਪੁੱਤਰ ਰੂਪ ਨਾਲ ਘਰ ਨੂੰ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਸਵਰਨ ਸਿੰਘ ਦੇ ਲੜਕੇ ਨੇ ਮੇਰੇ ਨਾਲ ਗਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਮੈਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਸਾਡੇ ਦੋਵਾਂ ਦੀ ਕੁੱਟਮਾਰ ਕਰਕੇ ਸਾਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਦੋਵਾਂ ਧਿਰਾਂ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵੰਦਨਾ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਨਵ ਵਿਆਹੁਤਾ ਦੀ ਮੌਤ <br/> ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਬਾਹਰ 'ਆਪ' ਮੈਂਬਰਾਂ ਦਾ ਹੰਗਾਮਾ <br/>
Ad Position 24