06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼ੱਕੀ ਹਾਲਾਤਾਂ ਵਿਚ ਨਵ ਵਿਆਹੁਤਾ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 06-03-2026
ਸੁਲਤਾਨਪੁਰ ਲੋਧੀ, 5 ਮਾਰਚ (ਪ.ਪ.)-ਤਲਵੰਡੀ ਚੌਧਰੀਆਂ ਇਲਾਕੇ 'ਚ ਸ਼ੱਕੀ ਹਾਲਾਤ ਹੇਠ ਇੱਕ ਨਵ ਵਿਆਹੁਤਾ ਲੜਕੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕਾ ਦੀ ਪਛਾਣ ਮੋਨਿਕਾ ਵਜੋਂ ਹੋਈ ਹੈ | ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਮੋਨਿਕਾ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਸ਼ੱਕੀ ਕਰਾਰ ਦਿੰਦਿਆਂ ਸਹੁਰੇ ਪਰਿਵਾਰ 'ਤੇ ਕਥਿਤ ਤੌਰ 'ਤੇ ਹੱਤਿਆ ਦਾ ਗੰਭੀਰ ਦੋਸ਼ ਲਗਾਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ | ਮਿ੍ਤਕਾ ਦੇ ਪਿਤਾ ਰਾਮ ਲੁਭਾਇਆ ਵਾਸੀ ਪਿੰਡ ਜਵਾਹਰ ਨਗਰ ਭੁਲੱਥ, ਚਾਚਾ ਤਰਸੇਮ ਸਿੰਘ ਅਤੇ ਭਰਾ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮੋਨਿਕਾ ਵਿਦਵਾਨ (28) ਨੇ ਕਰੀਬ ਚਾਰ ਸਾਲ ਪਹਿਲਾਂ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਲਵ ਮੈਰਿਜ ਕਰਵਾਈ ਸੀ | ਵਿਆਹ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਵਿਚ ਰਹਿ ਰਹੀ ਸੀ | ਪਿਤਾ ਰਾਮ ਲੁਭਾਇਆ ਅਤੇ ਚਾਚਾ ਤਰਸੇਮ ਸਿੰਘ ਮੁਤਾਬਿਕ ਅੱਜ ਦੁਪਹਿਰ ਕਰੀਬ 2 ਵਜੇ ਉਨ੍ਹਾਂ ਨੂੰ ਲੜਕੀ ਦੇ ਗੁਆਂਢੀਆਂ ਵੱਲੋਂ ਫ਼ੋਨ ਕਰਕੇ ਦੱਸਿਆ ਗਿਆ ਕਿ ਮੋਨਿਕਾ ਦੀ ਤਬੀਅਤ ਖ਼ਰਾਬ ਹੈ ਅਤੇ ਜਦੋਂ ਉਹ ਤਲਵੰਡੀ ਚੌਧਰੀਆਂ ਪੁੱਜੇ ਤਾਂ ਉੱਥੇ ਦੇਖਿਆ ਕਿ ਮੋਨਿਕਾ ਦੀ ਮੌਤ ਹੋ ਚੁੱਕੀ ਸੀ ਅਤੇ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਸਾਨੂੰ ਦੱਸਿਆ ਗਿਆ ਕਿ ਲੜਕੀ ਨੇ ਆਤਮਹੱਤਿਆ ਕੀਤੀ ਹੈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਹੁਰੇ ਪਰਿਵਾਰ ਵੱਲੋਂ ਇਸ ਸਬੰਧੀ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ | ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਮੋਨਿਕਾ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ ਜਿਸ ਕਰਕੇ ਉਨ੍ਹਾਂ ਨੂੰ ਸ਼ੱਕ ਹੈ ਕਿ ਮੋਨਿਕਾ ਦੀ ਹੱਤਿਆ ਸੋਚੀ ਸਮਝੀ ਸਾਜ਼ਿਸ਼ ਤਹਿਤ ਸਹੁਰਾ ਪਰਿਵਾਰ ਵੱਲੋਂ ਕੀਤੀ ਗਈ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਸਹੁਰਾ ਪਰਿਵਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਦੂਜੇ ਪਾਸੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਮਿ੍ਤਕਾ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੋਰਚਰੀ ਘਰ ਵਿਚ ਰਖਵਾ ਦਿੱਤਾ ਗਿਆ ਹੈ | ਹਾਲਾਂਕਿ ਲੜਕੇ ਪੱਖ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਅੱਜ ਹੋਣ ਵਾਲੀ ਪੰਚਾਇਤ ਸੰਮਤੀ ਦੀ ਚੋਣ ਮੁਲਤਵੀ ਅਗਲੀ ਖ਼ਬਰ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ 'ਚ 2 ਔਰਤਾਂ ਸਮੇਤ 6 ਵਿਅਕਤੀ ਜ਼ਖ਼ਮੀ
Ad Position 24