06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਵਿੰਦਰ ਸਿੰਘ ਜੋਨੀ ਬਾਬਾ ਅੱਜ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ-ਭਾਈ ਹਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 06-03-2026
ਸੁਭਾਨਪੁਰ, 5 ਮਾਰਚ (ਸਤਨਾਮ ਸਿੰਘ)- ਨੌਜਵਾਨ ਸੇਵਕ ਸਭਾ ਸੁਭਾਨਪੁਰ ਵਲੋਂ ਐਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਦੇ ਸੰਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2 ਮਾਰਚ ਤੋਂ 6 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਗੁਰੂ ਘਰ ਦੇ ਦਰਸ਼ਨ ਕਰਨ ਜਾ ਰਹੀਆਂ ਸੰਗਤਾਂ ਲਈਲੰਗਰ 24 ਘੰਟੇ ਲਈ ਲਗਾਇਆ ਗਿਆ ਹੈ | ਇਹ ਪ੍ਰਗਟਾਵਾ ਗੁਰਦੁਆਰਾ ਸਾਹਿਬ ਸੁਭਾਨਪੁਰ ਦੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕੇ ਪਿੰਡ ਵਾਸੀ ਤੇ ਨੌਜਵਾਨ ਵੀਰ ਬਹੁਤ ਹੀ ਸਤਿਕਾਰ ਨਾਲ ਆਉਣ ਜਾਣ ਵਾਲੀਆਂ ਸੰਗਤਾਂ ਦੀ ਪਿਛਲੇ ਪੰਜ ਦਿਨਾਂ ਤੋਂ ਸੇਵਾ ਵਿਚ ਲੱਗ ਕੇ ਆਪਣਾ ਜੀਵਨ ਸਫਲ ਕਰ ਰਹੇ ਹਨ | ਬਾਬਾ ਜੀ ਨੇ ਦੱਸਿਆ ਕੇ 6 ਮਾਰਚ ਦਿਨ ਸ਼ੁੱਕਰਵਾਰ ਨੂੰ ਬਾਬਾ ਰਵਿੰਦਰ ਸਿੰਘ ਜੋਨੀ ਬਾਬਾ ਰਾਤ 7 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਸਾਹਿਬ ਸੁਭਾਨਪੁਰ ਵਿਖੇ ਕੀਰਤਨ ਦਰਬਾਰ ਵਿਚ ਹਾਜ਼ਰੀ ਭਰ ਕੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਧਾਰਮਿਕ ਸਮਾਗਮ ਵਿਚ ਆਪਣੀਆਂ ਹਾਜ਼ਰੀਆਂ ਭਰ ਕੇ ਲਾਹਾ ਲਿਆ ਜਾਵੇ | ਇਸ ਮੌਕੇ ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ ਬੱਲ, ਨਵਰਾਜ ਘੋਤੜਾ, ਜਤਿਨ, ਹਰਦੀਪ ਸਿੰਘ ਦੀਪਾ, ਖ਼ੁਸ਼ੀ ਰੱਤੜਾ, ਸੁਮਿਤ ਰੱਤੜਾ, ਅਰਸ਼, ਹਰਮਨਪ੍ਰੀਤ ਸਿੰਘ, ਹਰਮਨਜੋਤ ਸਿੰਘ ਬਿੱਲਾ, ਸਾਈਨ, ਚਿਰਾਗ, ਜਸਨੂਰ ਬੱਲ, ਜਸ਼ਨ, ਜਸਕਰਨ ਬੱਲ, ਜੁਝਾਰ ਸਿੰਘ, ਸਾਬੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਤਹਿਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਅੱਜ ਹੋਣ ਵਾਲੀ ਪੰਚਾਇਤ ਸੰਮਤੀ ਦੀ ਚੋਣ ਮੁਲਤਵੀ
Ad Position 24