ਫਗਵਾੜਾ, 5 ਮਾਰਚ (ਚਾਨਾ)-ਸਾਡੇ ਬਜ਼ੁਰਗ ਸਾਡਾ ਮਾਣ ਸਕੀਮ ਤਹਿਤ ਅੱਜ ਗੁਰੂ ਨਾਨਕ ਨਗਰ ਬਲਾਕ ਫਗਵਾੜਾ ਵਿਖੇ ਰੈਲੀ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਉਨ੍ਹਾਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਇਨ੍ਹਾਂ ਸਕੀਮਾਂ ਦਾ ਲਾਭ ਕਿਸ ਤਰ੍ਹਾਂ ਪ੍ਰਾਪਤ ਕਰਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਾਬਕਾ ਕੌਂਸਲਰ ਕਮਲਜੀਤ ਕੌਰ, ਕਰਮਜੀਤ ਕੌਰ, ਹਰਿੰਦਰ ਕੌਰ, ਅਮਰਜੀਤ ਕੌਰ ਤੇ ਮੁਹੱਲਾ ਨਿਵਾਸੀ ਹਾਜ਼ਰ ਸਨ |