06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਾਜਪਾ ਦੀ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ 'ਚ ਇਕ ਨਵਾਂ ਮੋੜ ਲਿਆਏਗੀ-ਖੋਜੇਵਾਲ

Ad Position 21
No active advertisement
ਅਜੀਤ ਡੈਸਕ 06-03-2026
ਕਪੂਰਥਲਾ, 5 ਮਾਰਚ (ਵਿ.ਪ੍ਰ.)-ਭਾਜਪਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਮੋਗਾ ਵਿਚ 14 ਮਾਰਚ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਲਿਆਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਖੋਜੇਵਾਲ ਨੇ ਮੋਗਾ ਰੈਲੀ ਦੇ ਇੰਚਾਰਜ ਸੰਨੀ ਸ਼ਰਮਾ ਦੀ ਦੇਖ ਰੇਖ ਹੇਠ ਭਾਜਪਾ ਦੇ ਮੰਡਲ 1 ਤੇ ਮੰਡਲ 2 ਦੇ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਰੈਲੀ ਵਿਚ ਵੱਧ ਤੋਂ ਵੱਧ ਭਾਜਪਾ ਆਗੂਆਂ, ਵਰਕਰਾਂ ਤੇ ਆਪਣੇ ਸਮਰਥਕਾਂ ਦੀ ਸ਼ਮੂਲੀਅਤ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਸਰਕਲ ਮੁਖੀਆਂ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਇਕਜੁੱਟ ਹੋ ਕੇ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਦਾ ਸੰਕਲਪ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਗਾ ਰੈਲੀ ਦੇ ਇੰਚਾਰਜ ਸੰਨੀ ਸ਼ਰਮਾ, ਸਹਿ ਇੰਚਾਰਜ ਵਿੱਕੀ ਗੁਜਰਾਲ ਤੇ ਬਲਵਿੰਦਰ ਸਿੰਘ ਰਾਈਆਂਵਾਲ ਨੇ ਵੀ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਲੈ ਕੇ ਰੈਲੀ ਵਿਚ ਸ਼ਾਮਲ ਹੋਣ | ਮੀਟਿੰਗ ਵਿਚ ਭਾਜਪਾ ਦੇ ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ, ਮੰਡਲ 2 ਦੇ ਪ੍ਰਧਾਨ ਲੱਕੀ ਸਰਪੰਚ, ਮੱਸਾ ਸਿੰਘ, ਰਾਜਨ ਠਿੱਗੀ, ਨਿਰਮਲ ਸਿੰਘ ਨਾਹਰ, ਰਵਿੰਦਰ ਸ਼ਰਮਾ, ਮਾਨਕ ਗਰੋਵਰ, ਸੰਨੀ ਬੈਂਸ, ਸਰਬਜੀਤ ਬੰਟੀ, ਰਣਜੀਤ ਸਿੰਘ ਰਾਣਾ, ਸੁਨੀਲ ਸ਼ਰਮਾ, ਸੋਨੂੰ ਔਜਲਾ, ਡਾ. ਅਮਰਨਾਥ, ਸੁਨੀਲ ਭੱਲਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਲਾਗਿਉਂ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਜੈਨਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਕੈਂਪ
Ad Position 24