ਭੁਲੱਥ, 5 ਮਾਰਚ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 16ਵਾਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੇ ਅਗਵਾਈ ਹੇਠ ਚੜ੍ਹਦੇ ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਜਗ੍ਹਾਂ ਤੋਂ ਹੁੰਦਾ ਹੋਇਆ ਕਸਬਾ ਭੁਲੱਥ ਪਹੁੰਚਿਆ, ਜਿਸ ਦਾ ਨਗਰ ਦੇ ਵੱਖ-ਵੱਖ ਗੁਰੂ ਘਰ ਦੀਆਂ ਪ੍ਰਬੰਧਕ ਕਮੇਟੀਆਂ, ਨਗਰ ਦੇ ਮੁਹਤਬਰ ਵਿਅਕਤੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਇੱਥੇ ਪਹੁੰਚਣ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਜੈਕਾਰਿਆਂ ਦੀਆਂ ਗੂੰਜਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹੁੰਚੇ ਇਸ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜੀ ਇੱਕ ਬਹੁਤ ਹੀ ਸੁੰਦਰ ਪਾਲਕੀ 'ਚ ਸਜਾਇਆ ਹੋਇਆ ਸੀ | ਇਸ ਦੌਰਾਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਪੰਜ ਪਿਆਰਿਆਂ ਸਮੇਤ ਹੋਰ ਸੇਵਾਦਾਰਾਂ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਲਾਈਆਂ ਗਈਆਂ ਸੇਵਾਵਾਂ ਨੂੰ ਸੇਵਾਦਾਰਾਂ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ | ਇਸ ਮੌਕੇ ਤੇ ਪ੍ਰਬੰਧ ਸੁਖਵੰਤ ਸਿੰਘ ਤੱਖਰ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਭੁਪਿੰਦਰ ਸਿੰਘ, ਸ਼ਰਨ ਸਿੰਘ, ਨਿਰਮਲ ਸਿੰਘ ਢਿੱਲੋਂ, ਬੂਟਾ ਸਿੰਘ ਭਿੰਡਰ, ਸੁਖਜਿੰਦਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਮਨੀਮ, ਹਰਭਜਨ ਸਿੰਘ, ਮਿਸਤਰੀ ਸੰਤੋਖ ਸਿੰਘ, ਜੋਗਾ ਸਿੰਘ, ਰਾਵਗ , ਭੁਪਿੰਦਰ ਸਿੰਘ ਸੈਕਟਰੀ, ਸੁਖਦੇਵ ਸਿੰਘ ਪ੍ਰਧਾਨ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ, ਬੂਟਾ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ, ਕੈਪਟਨ ਬਲਵੀਰ ਸਿੰਘ, ਨਿਸ਼ਾਨ ਸਿੰਘ, ਤਾਰਾ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |