06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

'ਆਪ' ਉਮੀਦਵਾਰ ਦੀ ਹਾਰ ਬਦਲਦੀ ਸਿਆਸੀ ਹਵਾ ਦਾ ਸੰਕੇਤ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 06-03-2026
ਫਗਵਾੜਾ, 5 ਮਾਰਚ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਦੀ ਚੋਣ 'ਚ ਅੱਜ ਉਮੀਦਵਾਰ ਸੁਰਿੰਦਰ ਪਾਲ ਸਿੰਘ (ਪਾਂਛਟ ਜ਼ੋਨ) ਦੀ ਜਿੱਤ ਨੂੰ ਪੰਜਾਬ ਵਿਚ ਬਦਲਦੀ ਸਿਆਸੀ ਹਵਾ ਦਾ ਸੰਕੇਤ ਦੱਸਿਆ ਹੈ | ਉਨ੍ਹਾਂ ਕਾਂਗਰਸ ਪਾਰਟੀ ਦੀ ਨਵ-ਨਿਯੁਕਤ ਵਾਈਸ ਚੇਅਰਮੈਨ ਨਿਸ਼ਾ ਰਾਣੀ (ਖੇੜਾ ਜ਼ੋਨ) ਦੀ ਜਿੱਤ ਨੂੰ ਲੈ ਕੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਦੋਵੇਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ | ਧਾਲੀਵਾਲ ਨੇ ਕਿਹਾ ਕਿ ਇਹ ਚੋਣ ਨਤੀਜਾ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਸਪਸ਼ਟ ਝਲਕ ਪੇਸ਼ ਕਰਨ ਵਾਲਾ ਹੈ | ਉਨ੍ਹਾਂ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਦੀ ਹਾਰ ਨੂੰ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਦੱਸਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਕੰਮਕਾਜ ਤੋਂ ਨਿਰਾਸ਼ ਹਨ ਤੇ ਸੂਬੇ 'ਚ ਬਦਲਾਅ ਦੀ ਲਹਿਰ ਚੱਲ ਰਹੀ ਹੈ | ਨਤੀਜੇ ਵਜੋਂ ਅੱਜ ਹੋਈ ਬਲਾਕ ਕਮੇਟੀ ਚੇਅਰਮੈਨ ਚੋਣ ਵਿਚ ਸਮੁੱਚੀ ਵਿਰੋਧੀ ਧਿਰ ਨੇ ਏਕਤਾ ਦਾ ਪ੍ਰਦਰਸ਼ਨ ਕਰਦਿਆਂ 'ਆਪ' ਉਮੀਦਵਾਰ ਨੂੰ ਮਾਤ ਦੇਣ ਦਾ ਕੰਮ ਕੀਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੂੰ ਸੱਤਾ ਤੋਂ ਲਾਂਬੇ ਕਰ ਦੇਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਭਾਰੀ ਜਨਤਕ ਸਮਰਥਨ ਮਿਲੇਗਾ ਤੇ ਸੂਬੇ 'ਚ ਕਾਂਗਰਸ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਕਰਵਾਇਆ ਈ-ਪੋਸਟਰ ਡਿਜ਼ਾਇਨਿੰਗ ਦਾ ਮੁਕਾਬਲਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਵੱਖ-ਵੱਖ ਜਗ੍ਹਾ ਤੋਂ ਹੁੰਦਾ ਹੋਇਆ ਭੁਲੱਥ ਪਹੁੰਚਿਆ <br/>
Ad Position 24