06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਕਾਰ ਅਧਿਆਪਕਾਂ 'ਤੇ ਟੈੱਟ ਪਾਸ ਕਰਨ ਦੀ ਬੇਲੋੜੀ ਸ਼ਰਤ ਰੱਦ ਕਰੇ

Ad Position 21
No active advertisement
ਅਜੀਤ ਡੈਸਕ 06-03-2026
ਕਪੂਰਥਲਾ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਬਜਟ ਸੈਸ਼ਨ ਦੌਰਾਨ 9 ਮਾਰਚ ਨੂੰ ਚੰਡੀਗੜ੍ਹ ਵਿਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸਾਥੀਆਂ ਨਾਲ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਸਬ ਡਵੀਜ਼ਨ ਕਪੂਰਥਲਾ ਦੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਤਰਲੋਚਨ ਸਿੰਘ ਨੂੰ ਪ੍ਰਧਾਨ, ਹਰੀਸ਼ ਚੋਪੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ | ਇਸਤੋਂ ਇਲਾਵਾ ਸੰਤੋਸ਼ ਭੱਲਾ, ਕੁਲਦੀਪ ਕੌਰ, ਹਰਚਰਨ ਸਿੰਘ ਤੇ ਬਲਬੀਰ ਸਿੰਘ ਨੂੰ ਸੀਨੀਅਰ ਉਪ ਪ੍ਰਧਾਨ, ਇੰਦਰਪਾਲ ਸਿੰਘ, ਅਮਰਜੀਤ ਸਿੰਘ, ਗੁਰਦੇਵ ਸਿੰਘ ਤੇ ਸ਼ਿਵ ਕਾਲੀਆ ਦੀ ਉਪ ਪ੍ਰਧਾਨ ਵਜੋਂ ਚੋਣ ਕੀਤੀ ਗਈ | ਮੀਟਿੰਗ ਵਿਚ ਬਠਿੰਡਾ ਵਿਚ ਕਿਸਾਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁੱਚਾ ਸਿੰਘ, ਗੁਰਦੀਪ ਸਿੰਘ, ਵਿਨੋਦ ਕਪੂਰ, ਸੁੱਚਾ ਸਿੰਘ ਸੁਲਤਾਨਪੁਰ ਲੋਧੀ, ਹਰਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ ਚੀਮਾ ਤੇ ਜਗਜੀਤ ਸਿੰਘ ਨੇ ਸਰਕਾਰ ਦੀਆਂ ਪੈਨਸ਼ਨ ਤੇ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਲੰਮੇ ਸਮੇਂ ਤੋਂ ਕੰਮ ਕਰਦੇ ਅਧਿਆਪਕਾਂ 'ਤੇ ਪਰਮੋਸ਼ਨ ਲੈਣ ਲਈ ਟੈੱਟ ਪਾਸ ਕਰਨ ਦੀ ਬੇਲੋੜੀ ਸ਼ਰਤ ਲਗਾਉਣਾ ਬਹੁਤ ਹੀ ਨਿੰਦਣਯੋਗ ਹੈ | ਕਿਉਂਕਿ ਇਹ ਸਾਰੇ ਅਧਿਆਪਕ ਲੋੜੀਂਦੀਆਂ ਯੋਗਤਾਵਾਂ ਪੂਰੀਆਂ ਕਰਕੇ ਹੀ ਸਿੱਖਿਆ ਵਿਭਾਗ ਵਿਚ ਆਏ ਸਨ | ਇਨ੍ਹਾਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ 'ਤੇ ਟੈੱਟ ਪਾਸ ਕਰਨ ਦੀ ਲਗਾਈ ਬੇਲੋੜੀ ਸ਼ਰਤ ਰੱਦ ਕੀਤੀ ਜਾਵੇ | ਇਨ੍ਹਾਂ ਆਗੂਆਂ ਨੇ ਅਮਰੀਕਾ ਤੇ ਇਜਰਾਈਲ ਤੇ ਹੋਰ ਦੇਸ਼ਾਂ ਵਲੋਂ ਈਰਾਨ 'ਤੇ ਕੀਤੇ ਗਏ ਇਕਪਾਸੜ ਹਮਲੇ ਦੀ ਵੀ ਨਿੰਦਾ ਕੀਤੀ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਅਰਸੇ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਅਮਲੀ ਰੂਪ ਦਿੱਤਾ ਜਾਵੇ | ਇਸ ਮੌਕੇ ਪੰਜਾਬ ਜੇਲ੍ਹ ਮੁਲਾਜ਼ਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ, ਦਲਜੀਤ ਸਿੰਘ ਸਹੋਤਾ, ਜਰਨੈਲ ਸਿੰਘ ਹਮੀਰਾ, ਚਰਨਜੀਤ ਸਿੰਘ, ਜਸਵੰਤ ਵਿਰਲੀ, ਦੇਸ ਰਾਜ, ਰਣਧੀਰ ਸਿੰਘ, ਗੁਰਦਿਆਲ ਸਿੰਘ, ਗੁਰਬਚਨ ਸਿੰਘ ਚੀਮਾ, ਹਰਜੀਤ ਸਿੰਘ, ਜੈ ਕਰਨ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀਆਂ ਨੂੰ ਗੁਪਤ ਥਾਂ 'ਤੇ ਲਿਜਾ ਕੇ ਰੱਖਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਕਰਵਾਇਆ ਈ-ਪੋਸਟਰ ਡਿਜ਼ਾਇਨਿੰਗ ਦਾ ਮੁਕਾਬਲਾ
Ad Position 24