ਢਿਲਵਾਂ, 5 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਡਿਪਸ ਸਕੂਲ ਢਿਲਵਾਂ ਵਿਚ ਅੱਜ ਕਲਾਸ ਤੀਜੀ ਤੋਂ ਨੌਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਸਬੰਧੀ ਇਕ ਮਾਪੇਅਧਿਆਪਕ ਮੀਟਿੰਗ (ਪੀ.ਟੀ.ਐਮ.) ਆਯੋਜਿਤ ਕੀਤੀ ਗਈ | ਮੀਟਿੰਗ ਵਿਚ ਮਾਪਿਆਂ, ਅਧਿਆਪਕਾਂ ਤੇ ਸਕੂਲ ਪ੍ਰਸ਼ਾਸਨ ਨੇ ਉਤਸ਼ਾਹ ਨਾਲ ਭਾਗ ਲਿਆ | ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਨਾਲ ਸੰਬੰਧਿਤ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣਾ ਤੇ ਪੂਰੇ ਅਕਾਦਮਿਕ ਸੈਸ਼ਨ ਦੌਰਾਨ ਉਨ੍ਹਾਂ ਦੀ ਕੁੱਲ ਪ੍ਰਗਤੀ 'ਤੇ ਚਰਚਾ ਕਰਨਾ ਸੀ | ਕਲਾਸ ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਖ਼ੂਬੀਆਂ, ਉਪਲਬਧੀਆਂ ਤੇ ਉਹ ਖੇਤਰ ਜਿੱਥੇ ਹੋਰ ਸੁਧਾਰ ਦੀ ਲੋੜ ਹੈ, ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਿ੍ੰਸੀਪਲ ਪੰਕਜ ਚੋਪੜਾ ਨੇ ਆਪਣੀਆਂ ਜਮਾਤਾਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਤੇ ਇੰਟਰ-ਹਾਊਸ ਗਤੀਵਿਧੀਆਂ ਤੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਜੀ.ਐਮ. ਰਾਜੀਵ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਤੇ ਮਾਪਿਆਂ ਦੇ ਸਹਿਯੋਗ ਦੀ ਵੀ ਪ੍ਰਸ਼ੰਸਾ ਕੀਤੀ |