ਕਪੂਰਥਲਾ, 5 ਮਾਰਚ (ਵਿ.ਪ੍ਰ.)-ਸਵਾਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਹੋਲੀ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਮਿਲ ਕੇ ਫੁੱਲਾਂ ਨਾਲ ਹੋਲੀ ਖੇਡੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਬੱਚਿਆਂ ਨੂੰ ਰੰਗਬਿਰੰਗੇ ਫੁੱਲਾਂ ਨਾਲ ਹੋਲੀ ਖੇਡਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਕੱਲ ਬਾਜ਼ਾਰ ਵਿਚ ਵਿੱਕ ਰਹੇ ਚੀਨੀ ਰੰਗ ਤੇ ਸਪਰੇਅ ਮਨੁੱਖ ਸਿਹਤ ਲਈ ਹਾਨੀਕਾਰਕ ਹਨ | ਇਸ ਲਈ ਇਸ ਤਰ੍ਹਾਂ ਦੇ ਰੰਗਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਸਕੂਲ ਦੀ ਉਪ ਪਿ੍ੰਸੀਪਲ ਸੰਯੋਗਤਾ ਨੇ ਵੀ ਵਿਦਿਆਰਥੀਆਂ ਤੇ ਸਟਾਫ਼ ਨੂੰ ਹੋਲੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਹਵਾ, ਰੁੱਖ ਤੇ ਪਾਣੀ ਨੂੰ ਬਚਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਮਿਲਜੁਲ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਗੀਤਾ ਰਾਣੀ, ਪੂਨਮ, ਪੁਸ਼ਪਾ ਆਦਿ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |