07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਭੁਲੱਥ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

Ad Position 21
No active advertisement
ਅਜੀਤ ਡੈਸਕ 06-03-2026
ਭੁਲੱਥ, 5 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਨਡਾਲਾ ਰੋਡ 'ਤੇ ਸਥਿਤ ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਵਿਖੇ ਅੱਖਾਂ ਦੇ ਇਲਾਜ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੱਖਾਂ ਦੇ ਥਿੰਦ ਆਈ ਹਸਪਤਾਲ ਜਲੰਧਰ ਵਲੋਂ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਡਾ. ਅਨੀਸ਼ਾ ਭਸੀਨ, ਪ੍ਰਦੀਪ ਸਿੰਘ ਕਲੱਸਟਰ ਹੈੱਡ, ਅੰਮਿ੍ਤ ਪਾਲ ਸਿੰਘ ਮੈਨੇਜਰ, ਇਹ ਅਨਾਮਿਕਾ, ਰੀਆ ਓਪਟੋਮੈਟਰਿਸਟ, ਕਿਰਨਦੀਪ ਕੌਰ ਹਾਜ਼ਰ ਸਨ | ਕੈਂਪ ਦੌਰਾਨ ਸਕੂਲ ਦੇ ਡਾਇਰੈਕਟਰ ਰੈਵ: ਫਾਦਰ ਰਾਮੋਲਡ ਮਾਰਿਓ, ਰੈਵ: ਅਮਿਤ ਸੀ.ਐਸ.ਐਨ, ਰੈਵ: ਪ੍ਰੀਤੀ ਸੀ.ਐਸ.ਐਨ., ਸੁਚੇਤਾ ਸੀ.ਐਸ.ਐਨ., ਸਟਾਫ਼ ਸੈਕਟਰੀ, ਅਜੇ ਥਾਈਲੋਰ, ਰਿੰਕੂ ਰਤਨ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਮੁਫ਼ਤ ਡਾਇਲੈਸਿਸ ਸੈਂਟਰ ਵਿਖੇ 'ਸਰਬੱਤ ਦੇ ਭਲੇ' ਦੀ ਅਰਦਾਸ ਸਮਾਗਮ ਅਗਲੀ ਖ਼ਬਰ ਪ੍ਰਬੰਧਕੀ ਕਾਰਨਾਂ ਕਰਕੇ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਮੀਟਿੰਗ ਮੁਲਤਵੀ
Ad Position 24