22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਢਿਲਵਾਂ ਵਿਖੇ ਸੀਨੀਅਰ ਸਿਟੀਜ਼ਨ ਦੀ ਸਿਹਤ ਸੰਬੰਧੀ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 07-03-2026
ਢਿਲਵਾਂ, 6 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਦੀ ਅਗਵਾਈ ਹੇਠ ਬਲਾਕ ਢਿਲਵਾਂ ਵਿਚ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਇਕ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕਤਾ ਦੇਣਾ ਤੇ ਉਨ੍ਹਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸੀ, ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਸਕਿਨ ਤੇ ਹੋਰ ਬਿਮਾਰੀਆਂ ਨਾਲ ਸੰਬੰਧਿਤ ਚੈੱਕਅਪ ਕੀਤਾ ਗਿਆ | ਇਸ ਮੌਕੇ ਆਯੂਸ਼ ਵਿਭਾਗ ਦੇ ਡਾਕਟਰਾਂ ਵੱਲੋਂ ਸੀਨੀਅਰ ਸਿਟੀਜ਼ਨ ਨੂੰ ਤੰਦਰੁਸਤ ਰਹਿਣ ਲਈ ਯੋਗਾ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਣਕਾਰੀ ਦਿੱਤੀ ਗਈ ਤੇ ਕੁਝ ਸਾਧਾਰਨ ਯੋਗ ਆਸਣ ਵੀ ਸਿਖਾਏ ਗਏ | ਕੈਂਪ ਦੌਰਾਨ ਸੀ.ਡੀ.ਪੀ.ਓ ਦਫ਼ਤਰ ਢਿਲਵਾਂ ਵਲੋਂ ਸੀਨੀਅਰ ਸਿਟੀਜ਼ਨ ਨੂੰ ਪੈਨਸ਼ਨ ਨਾਲ ਸੰਬੰਧਿਤ ਮਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਤੋਂ ਇਲਾਵਾ ਕਈ ਸੀਨੀਅਰ ਸਿਟੀਜ਼ਨ ਨੇ ਸੀਨੀਅਰ ਸਿਟੀਜ਼ਨ ਕਾਰਡ ਲਈ ਮੌਕੇ ਤੇ ਅਰਜ਼ੀਆਂ ਭਰੀਆਂ ਗਈਆਂ | ਇਸ ਮੌਕੇ ਸੀਨੀਅਰ ਸਿਟੀਜ਼ਨ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ | ਉਨ੍ਹਾਂ ਨੇ ਇਸ ਤਰ੍ਹਾਂ ਦੇ ਕੈਂਪ ਦੇ ਆਯੋਜਨ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਵੱਡੀ ਉਮਰ ਦੇ ਲੋਕਾਂ ਨੂੰ ਬਹੁਤ ਲਾਭ ਮਿਲਦਾ ਹੈ | ਇਸ ਮੌਕੇ 'ਤੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਅਜਿਹੇ ਕੈਂਪ ਅੱਗੇ ਵੀ ਲਗਾਤਾਰ ਆਯੋਜਿਤ ਕੀਤੇ ਜਾਂਦੇ ਰਹਿਣਗੇ | ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਗੌਰਵ, ਡਾ. ਗੁਰਬੀਰ ਸਿੰਘ, ਆਯੂਸ਼ ਵਿਭਾਗ ਤੋਂ ਡਾ. ਮਨਜੋਤ ਕੌਰ, ਡਾ. ਮਨੀਸ਼ਾ ਭਾਰਤੀ, ਸੇਵਾ ਕੇਂਦਰ ਤੋਂ ਅਧਿਕਾਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਢਿਲਵਾਂ ਖ਼ੁਸ਼ਮੀਤ ਕੌਰ, ਸੁਪਰਵਾਈਜ਼ਰ ਗੁਰਿੰਦਰ ਕੌਰ ਸਮੇਤ ਆਂਗਣਵਾੜੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸੁਲਤਾਨਪੁਰ ਦੀ ਕੋਰ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਮੈਡੀਕਲ ਕੈਂਪ ਲਈ ਮੇਅਰ ਨੂੰ ਦਿੱਤਾ ਸੱਦਾ ਪੱਤਰ
Ad Position 24