ਸੁਲਤਾਨਪੁਰ ਲੋਧੀ, 6 ਮਾਰਚ (ਥਿੰਦ, ਨਰੇਸ਼ ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸੁਲਤਾਨਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਸਕੱਤਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੰਗਠਤ ਸਕੱਤਰ ਸ਼ੇਰ ਸਿੰਘ ਮਹੀਂਵਾਲ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਜ਼ੋਨ ਦੀਆਂ ਇਕਾਈਆਂ ਦੇ ਪ੍ਰਧਾਨ, ਸਕੱਤਰ ਤੇ ਖ਼ਜ਼ਾਨਚੀ ਵੀ ਹਾਜ਼ਰ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਭਾਰਤ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰ ਸਮਝੌਤਾ ਕਿਸਾਨੀ ਦੇ ਹੱਕ ਵਿਚ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਤਿੰਨ ਸਾਲ ਬਾਅਦ ਜ਼ੋਨ ਤੇ ਜ਼ਿਲੇ੍ਹ ਦੀ ਚੋਣ ਪੰਚ ਪ੍ਰਧਾਨੀ ਹੇਠ ਕੀਤੀ ਜਾਂਦੀ ਹੈ | ਉਨ੍ਹਾਂ ਨੇ ਕਿਹਾ ਕਿ ਜ਼ੋਨ ਸੁਲਤਾਨਪੁਰ ਦੀ ਦੁਬਾਰਾ ਚੋਣ 11 ਮਾਰਚ ਸਵੇਰੇ 10 ਵਜੇ ਰੱਖੀ ਗਈ ਹੈ ਜਿਸ ਵਿਚ ਪਿੰਡਾ ਵਿਚੋਂ ਡੈਲੀਗੇਟ ਦੇ ਆਧਾਰ ਤੇ ਦੁਬਾਰਾ ਜ਼ੋਨ ਦੀ ਚੋਣ ਕੀਤੀ ਜਾਵੇਗੀ | ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਕਿ ਕਿਨੇ ਵੱਡੇ ਹਮਲੇ ਸਾਡੇ ਤੇ ਹੋ ਰਹੇ ਹਨ | ਉਨ੍ਹਾਂ ਦਾ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਜੁਆਬ ਵਿਰੋਧੀ ਧਿਰ ਬਣਕੇ ਸਿਰਫ਼ ਜਥੇਬੰਦੀ ਹੀ ਦੇ ਰਹੀ ਹੈ | ਮੀਟਿੰਗ ਵਿਚ ਤਰਸੇਮ ਸਿੰਘ ਮੰਡ ਸਾਂਗਰਾ, ਮਲਕੀਤ ਸਿੰਘ ਫੱਤੋਵਾਲ, ਹਰਦੀਪ ਸਿੰਘ ਬਾਊਪੁਰ, ਬਿੰਦਰ ਸਿੰਘ, ਸੁਰਜੀਤ ਸਿੰਘ, ਗੁਰਸੇਵਕ ਸਿੰਘ, ਸਰਵਣ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਚੈਂਚਲ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ ਗੁਰਮੀਤ ਸਿੰਘ ਆਦਿ ਸੰਗਤ ਹਾਜ਼ਰ ਸੀ |