21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਕੱਲ੍ਹ-ਐਚ. ਐਸ. ਵਾਲੀਆ <br/>

Ad Position 21
No active advertisement
ਅਜੀਤ ਡੈਸਕ 07-03-2026
ਕਪੂਰਥਲਾ, 6 ਮਾਰਚ (ਸਡਾਨਾ)-ਸਰਬੱਤ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ. ਐਸ. ਵਾਲੀਆ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ 8 ਮਾਰਚ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਐਚ. ਐਸ. ਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਮੌਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਕਰਮ ਸਿੰਘ ਨੂਰਪੁਰੀ ਦੇ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਸਮਾਗਮ ਦੌਰਾਨ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਮਹਾਤਮਾ ਮੁਨੀ ਖੈੜਾ ਬੇਟ ਵਾਲੇ ਤੇ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ ਇਸ ਸਮਾਗਮ 'ਚ ਸ਼ਿਰਕਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਲਈ ਟੈੱਟ ਦੀ ਬੇਲੋੜੀ ਸ਼ਰਤ ਸਰਕਾਰ ਖ਼ਤਮ ਕਰੇ-ਮਾਸਟਰ ਰਾਜਪਾਲ ਨਾਹਰ ਅਗਲੀ ਖ਼ਬਰ ਭਾਰਤ ਦੇ ਰਾਸ਼ਟਰਪਤੀ ਨੇ ਠੱਟਾ ਨਵਾਂ ਦੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ <br/>
Ad Position 24