ਕਪੂਰਥਲਾ, 6 ਮਾਰਚ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਨਜ਼ਦੀਕ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਸਾਥੀਆਂ ਨੇ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਸੰਦੀਪ ਪੁੱਤਰ ਦੂਰਦਾਸ ਵਾਸੀ ਲੋਧੀ ਭੁਲਾਣਾ ਨੇ ਦੱਸਿਆ ਕਿ ਉਹ ਕਪੂਰਥਲਾ ਤੋਂ ਮੋਟਰਸਾਈਕਲ 'ਤੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ | ਜਦੋਂ ਉਹ ਸ਼ੇਖੂਪੁਰ ਚੁੰਗੀ ਨੇੜੇ ਪਹੁੰਚਿਆਂ ਤਾਂ ਇਕ ਤੇਜ ਰਫ਼ਤਾਰ ਐਕਟਿਵਾ ਸਵਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਸੜਕ ਹਾਦਸੇ 'ਚ ਉਸ ਦੀ ਇਕ ਲੱਤ ਟੁੱਟ ਗਈ, ਜਿਸ ਦਾ ਇਲਾਜ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |