21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਲਵਲੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਥਲੈਟਿਕਸ ਮੁਕਾਬਲੇ ਕੱਲ੍ਹ-ਗਗਨਦੀਪ ਕੌਰ <br/>

Ad Position 21
No active advertisement
ਅਜੀਤ ਡੈਸਕ 07-03-2026
ਕਪੂਰਥਲਾ, 6 ਮਾਰਚ (ਸਡਾਨਾ)-ਅੰਤਰਰਾਸ਼ਟਰੀ ਮਹਿਲਾ ਦਿਵਸ ਸੰਬੰਧੀ 8 ਮਾਰਚ ਨੂੰ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵਲੋਂ ਲੜਕੀਆਂ ਨੂੰ ਖੇਡਾਂ ਨਾਲ ਜੋੜਣ ਦੇ ਮਨੋਰਥ ਨੂੰ ਲੈ ਕੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਅਥਲੈਟਿਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਤੇ ਬਾਸਕਟਬਾਲ ਕੋਚ ਸੁਨੀਤਾ ਠਾਕੁਰ ਨੇ ਦੱਸਿਆ ਕਿ ਲੜਕੀਆਂ ਦੀ ਤੰਦਰੁਸਤ ਸਿਹਤ ਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਪੋਰਟਸ ਅਥਾਰਿਟੀ ਆਫ਼ ਇੰਡੀਆ ਤੇ ਮਾਈ ਯੁਵਾ ਭਾਰਤ ਵਲੋਂ ਸਾਂਝੇ ਤੌਰ 'ਤੇ ਇਹ ਉਪਰਾਲਾ ਕੀਤਾ | ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਸਵੇਰੇ 10:30 ਵਜੇ ਲਵਲੀ ਯੂਨੀਵਰਸਿਟੀ ਵਿਖੇ ਹੋ ਰਹੇ ਇਸ ਅਥਲੈਟਿਕਸ ਮੁਕਾਬਲੇ ਦੌਰਾਨ 13 ਸਾਲ, 13 ਤੋਂ 18 ਸਾਲ ਤੇ 18 ਸਾਲ ਤੋਂ ਉੱਪਰ ਉਮਰ ਵਰਗ ਦੀਆਂ ਲੜਕੀਆਂ ਭਾਗ ਲੈ ਸਕਦੀਆਂ ਹਨ ਤੇ ਉਨ੍ਹਾਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਸਰਕਾਰ ਦੇ ਅਸਮਿਤਾ ਪੋਰਟਲ 'ਤੇ ਖ਼ੁਦ ਨੂੰ ਰਜਿਸਟਰਡ ਕਰਵਾਉਣਾ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਮੁਕਾਬਲੇ 'ਚ 100 ਮੀਟਰ, 200 ਮੀਟਰ ਤੇ 400 ਮੀਟਰ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ ਅਗਲੀ ਖ਼ਬਰ ਔਰਤ ਦਾ ਪਰਸ ਖੋਹਣ ਵਾਲੇ ਦੋ ਨੌਜਵਾਨ ਗਿ੍ਫ਼ਤਾਰ
Ad Position 24