ਫਗਵਾੜਾ ਦੀ ਅਫ਼ਸਰਸ਼ਾਹੀ ਵਲੋਂ ਫ਼ੋਨ ਨਾ ਚੁੱਕਣ ਤੋਂ ਲੋਕ ਖਫ਼ਾ
ਅਜੀਤ ਡੈਸਕ
07-03-2026
ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ
ਕਪੂਰਥਲਾ, 6 ਮਾਰਚ (ਅਮਨਜੋਤ ਸਿੰਘ ਵਾਲੀਆ)-ਧੱਕਾ ਕਾਲੋਨੀ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਿਟੀ ਦੇ ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧੱਕਾ ਕਾਲੋਨੀ 'ਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ | ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਜਾਂਚ ਕਰਨ 'ਤੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ | ਪੁੱਛਗਿੱਛ ਕਰਨ 'ਤੇ ਮਿ੍ਤਕ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਜੱਜ ਸਿੰਘ ਵਾਸੀ ਮਹਿਤਾਬਗੜ੍ਹ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |