ਫਗਵਾੜਾ, 6 ਮਾਰਚ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਫਗਵਾੜਾ ਦੇ ਨਜ਼ਦੀਕ ਚੱਲ ਰਹੇ ਅਸਥਾਨ ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਥੇਹ ਵਲੋਂ ਹੋਲਾ ਮੁਹੱਲਾ 'ਤੇ ਜਾਣ ਵਾਲੀ ਸੰਗਤ ਲਈ ਬਾਈਪਾਸ 'ਤੇ ਲੰਗਰ ਲਗਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਜਥੇ. ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਗਤਾਂ ਲੰਗਰ ਦਾ ਖ਼ੂਬ ਅਨੰਦ ਲੈ ਰਹੀਆਂ ਹਨ ਤੇ ਸੇਵਾ ਕਰ ਰਹੀਆਂ ਹਨ | ਇਸ ਮੌਕੇ ਜਥੇ. ਬਾਬਾ ਹਰਜਿੰਦਰ ਸਿੰਘ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ, ਬੌਬੀ ਠੱਕਰਕੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਸਤਵਿੰਦਰ ਸਿੰਘ ਘੁੰਮਣ, ਧਰਮਿੰਦਰ ਕੁਮਾਰ ਟੋਨੀ, ਬਿੰਦਰ ਸਿੰਘ ਰਾਵਲਪਿੰਡੀ, ਪਰਮਿੰਦਰ ਸਿੰਘ ਲਾਡੀ, ਸਤਪਾਲ ਸਿੰਘ ਕਿਸ਼ਨਪੁਰ, ਜਥੇਦਾਰ ਇੰਦਰ ਸਿੰਘ, ਖੀਰਾਂਵਾਲੀ, ਪਰਮਿੰਦਰ ਸਿੰਘ ਲਾਡੀ, ਹਰਵਿੰਦਰ ਸਿੰਘ, ਕੁਲਵੰਤ ਸਿੰਘ, ਹਰਵਿੰਦਰ ਸਿੰਘ ਰੰਧਾਵਾ, ਸਤਨਾਮ ਸਿੰਘ, ਬਲਵੀਰ ਸਿੰਘ ਬੀਰੂ, ਗੁਰਦੇਵ ਸਿੰਘ ਰੰਧਾਵਾ ਆਦਿ ਹਾਜ਼ਰ ਸਨ |