21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਆਪ' ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦਾ ਤਿੱਖਾ ਪਲਟਵਾਰ <br/>

Ad Position 21
No active advertisement
ਅਜੀਤ ਡੈਸਕ 08-03-2026
ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ)-ਨਗਰ ਕੌਂਸਲ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚੋਤਾਣ ਹੋਰ ਤੇਜ਼ ਹੋ ਗਈ ਹੈ | ਬੀਤੇ ਦਿਨੀ ਰਾਣਾ ਧੜੇ ਨਾਲ ਸੰਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਤੇ ਕੁਝ ਕੌਂਸਲਰਾਂ ਵਲੋਂ ਕੀਤੀ ਪ੍ਰੈੱਸ ਕਾਨਫ਼ਰੰਸ ਦੇ ਜਵਾਬ ਵਿਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਅਤੇ ਹੋਰ 'ਆਪ' ਆਗੂਆਂ ਨੇ ਤਿੱਖਾ ਪਲਟਵਾਰ ਕਰਦਿਆਂ ਵਿਰੋਧੀਆਂ ਦੇ ਦੋਸ਼ਾਂ ਨੂੰ ਝੂਠ ਅਤੇ ਗੁਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ | ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜੀਵ ਧੀਰ, ਕੌਂਸਲਰ ਰਜਿੰਦਰ ਸਿੰਘ, ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਕਿਹਾ ਕਿ ਵਿਰੋਧੀ ਧੜੇ ਵਲੋਂ ਜਨਤਾ ਅੱਗੇ ਪੇਸ਼ ਕੀਤੀ ਗਈ ਕਹਾਣੀ ਸੱਚਾਈ ਤੋਂ ਕੋਹਾਂ ਦੂਰ ਹੈ | ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਦੇ ਪ੍ਰਧਾਨ ਤੇ ਕੁਝ ਕੌਂਸਲਰ ਨਿਯਮਿਤ ਤੌਰ 'ਤੇ ਨਗਰ ਕੌਂਸਲ ਦਫ਼ਤਰ ਵਿਚ ਬੈਠਣ ਤਾਂ ਉਨ੍ਹਾਂ ਨੂੰ ਖ਼ੁਦ ਪਤਾ ਲੱਗ ਜਾਵੇ ਕਿ ਸ਼ਹਿਰ ਵਿਚ ਕਿਹੜੇ ਵਿਕਾਸ ਕੰਮ ਕਦੋਂ ਅਤੇ ਕਿਵੇਂ ਹੋ ਰਹੇ ਹਨ | ਰਾਜੀਵ ਧੀਰ ਤੇ ਹੋਰਾਂ ਨੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਲੋਕ ਦੋਹਰੀ ਸਿਆਸਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਕੋਈ ਕੰਮ ਚੰਗਾ ਹੋ ਜਾਂਦਾ ਹੈ ਤਾਂ ਉਹ ਉਸ ਦਾ ਕਰੈਡਿਟ ਖ਼ੁਦ ਲੈ ਲੈਂਦੇ ਹਨ, ਪਰ ਜੇਕਰ ਕਿਤੇ ਕੋਈ ਕਮੀ ਰਹਿ ਜਾਵੇ ਤਾਂ ਉਸ ਦਾ ਦੋਸ਼ ਆਮ ਆਦਮੀ ਪਾਰਟੀ ਜਾਂ ਪੰਜਾਬ ਸਰਕਾਰ 'ਤੇ ਮੜ ਦਿੱਤਾ ਜਾਂਦਾ ਹੈ | ਰਾਜੀਵ ਧੀਰ ਨੇ ਦੱਸਿਆ ਕਿ ਨਗਰ ਕੌਂਸਲ ਵਿਚ ਜਦੋਂ ਵੀ ਕਿਸੇ ਵਿਕਾਸ ਕਾਰਜ ਬਾਰੇ ਮਤਾ ਪਾਸ ਹੁੰਦਾ ਹੈ ਜਾਂ ਕੋਈ ਨਵਾਂ ਪ੍ਰਾਜੈਕਟ ਸ਼ੁਰੂ ਹੁੰਦਾ ਹੈ ਤਾਂ ਇਸ ਦੀ ਜਾਣਕਾਰੀ ਨਿਯਮਿਤ ਤੌਰ 'ਤੇ ਉੱਚ ਅਧਿਕਾਰੀਆਂ ਦੀਆਂ ਮੀਟਿੰਗਾਂ ਵਿਚ ਸਾਂਝੀ ਕੀਤੀ ਜਾਂਦੀ ਹੈ ਅਤੇ ਅਧਿਕਾਰੀ ਵੀ ਪੂਰੀ ਪ੍ਰਕਿਰਿਆ ਦਾ ਹਿੱਸਾ ਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜ ਸਾਲ ਬੀਤ ਜਾਣ ਤੋਂ ਬਾਅਦ ਇਹ ਕਹਿਣਾ ਕਿ ਸਾਨੂੰ ਮੀਟਿੰਗਾਂ ਵਿਚ ਨਹੀਂ ਸੱਦਿਆ ਗਿਆ, ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਹੈ | ਰਾਜੀਵ ਧੀਰ ਤੇ ਹੋਰਾਂ ਨੇ ਕਿਹਾ ਕਿ ਜਿਹੜੇ ਲੋਕ ਕਹਿੰਦੇ ਹਨ ਕਿ ਵਿਕਾਸ ਲਈ ਪੈਸੇ ਉਹ ਲੈ ਕੇ ਆ ਰਹੇ ਹਨ, ਉਹ ਜਨਤਾ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਅਸਲ ਵਿਚ ਫ਼ੰਡ ਪੰਜਾਬ ਸਰਕਾਰ ਦਿੰਦੀ ਹੈ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਯਤਨਾਂ ਸਦਕਾ ਫ਼ੰਡ ਜਾਰੀ ਕਰਵਾਇਆ ਜਾ ਰਿਹਾ ਤੇ ਪੰਜਾਬ ਸਰਕਾਰ ਦੀ ਮਨਜ਼ੂਰੀ ਨਾਲ ਇਹ ਕੰਮ ਸ਼ੁਰੂ ਹੁੰਦੇ ਹਨ | ਰਾਜੀਵ ਧੀਰ ਤੇ ਹੋਰਾਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਉਹ ਪੈਸੇ ਦੀ ਰਾਜਨੀਤੀ ਨਹੀਂ ਸਗੋਂ ਕੰਮ ਦੀ ਰਾਜਨੀਤੀ ਕਰਨਗੇ | ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜੇਕਰ ਨਗਰ ਕੌਂਸਲ ਵਿਚ ਉਨ੍ਹਾਂ ਦੀ ਪਾਰਟੀ ਦਾ ਪ੍ਰਧਾਨ ਬਣਦਾ ਹੈ ਤਾਂ ਦਫ਼ਤਰ ਵਿਚ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਇਕ ਕੌਂਸਲਰ ਲੋਕਾਂ ਦੀਆਂ ਸਮੱਸਿਆ ਸੁਣ ਕੇ ਮੌਕੇ 'ਤੇ ਹੱਲ ਕਰਵਾਏਗਾ | ਇਸ ਮੌਕੇ ਜਤਿੰਦਰ ਸੇਠੀ, ਕਮਲਪ੍ਰੀਤ ਸਿੰਘ ਸੋਨੀ, ਦੀਪਕ ਠਾਕੁਰ, ਸ਼ਿੰਦਰਪਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਦੀਵਾਨ ਸਿੰਘ ਦੀ 100ਵੀਂ ਬਰਸੀ ਨੂੰ ਸਮਰਪਿਤ ਕਬੱਡੀ ਕੱਪ 10 ਨੂੰ <br/> ਅਗਲੀ ਖ਼ਬਰ ਨਕਾਬਪੋਸ਼ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੜਕੀ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ <br/>
Ad Position 24