21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਰਕਾਰ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਤੁਰੰਤ ਭੁਗਤਾਨ ਕਰੇ-ਡੀ. ਟੀ. ਐਫ. <br/>

Ad Position 21
No active advertisement
ਅਜੀਤ ਡੈਸਕ 08-03-2026
ਕਪੂਰਥਲਾ, 7 ਮਾਰਚ (ਅਮਰਜੀਤ ਕੋਮਲ)-ਡੈਮੋਰਕੇਟਿਕ ਟੀਚਰ ਫ਼ਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਹਰਵਿੰਦਰ ਅੱਲੂਵਾਲ, ਸਕੱਤਰ ਤਜਿੰਦਰ ਸਿੰਘ ਅਲੌਦੀਪੁਰ ਤੇ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਨੇ ਪੰਜਾਬ ਸਰਕਾਰ ਵਲੋਂ ਤਨਖ਼ਾਹ ਸੰਬੰਧੀ ਬਜਟ ਜਾਰੀ ਨਾ ਕਰਨ ਕਾਰ ਪੰਜਾਬ ਦੇ ਹਜ਼ਾਰਾਂ ਅਧਿਆਪਕ ਫਰਵਰੀ ਮਹੀਨੇ ਦੀ ਤਨਖ਼ਾਹ ਤੋਂ ਵਾਂਝੇ ਚੱਲੇ ਆ ਰਹੇ ਹਨ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਦੇ ਨਾਂਅ 'ਤੇ ਸਕੂਲ ਸਿੱਖਿਆ ਵਿਭਾਗ ਦੀਆਂ ਮਾਪੇ ਅਧਿਆਪਕ ਮਿਲਣੀਆਂ ਨੂੰ ਇਕ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੇ ਹੋਏ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ ਤੇ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਡੀ. ਡੀ. ਓਜ਼ ਨੂੰ ਤਨਖ਼ਾਹਾਂ ਸੰਬੰਧੀ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਬਹੁਤ ਹੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਅਧਿਆਪਕ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਬਜਟ ਸਬੰਧੀ ਗੱਲਬਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਜਵਾਬ ਮਿਲਦਾ ਹੈ ਕਿ ਬਜਟ ਹੈੱਡ ਕੁਆਰਟਰ ਤੋਂ ਨਹੀਂ ਮਿਲਿਆ | ਡੀ. ਟੀ. ਐਫ. ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਲ ਦਾ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖ਼ਾਹਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ | ਇਸ ਲਈ ਪੱਕਾ ਤੇ ਯੋਜਨਾਬੱਧ ਬਜਟ ਦਾ ਪ੍ਰਬੰਧ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਜੱਟਾਂ ਵਿਖੇ ਸੀਨੀਅਰ ਸਿਟੀਜ਼ਨ ਤੇ ਸਕੂਲੀ ਬੱਚਿਆਂ ਲਈ ਇੰਟਰਜਨਰੇਸ਼ਨਲ ਬਾਂਡਿੰਗ ਕੈਂਪ ਲਾਇਆ <br/> ਅਗਲੀ ਖ਼ਬਰ ਈਰਾਨ ਵਿਚਲੇ ਇਤਿਹਾਸਕ ਗੁਰੂ ਧਾਮਾਂ ਦੀ ਸੁਰੱਖਿਆ ਲਈ ਭਾਰਤ ਦਖ਼ਲ ਦੇਵੇ-ਸੰਤ ਸੀਚੇਵਾਲ <br/>
Ad Position 24