21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਕਟੋਰੀਆ ਸਕੂਲ ਕਿੰਡਰਗਾਰਟਨ ਦੇ ਵਿਦਿਆਰਥੀਆਂ ਦੀ ਲਿਟਲ ਸਟਾਰ ਇੰਗਲਿਸ਼ ਉਲੰਪੀਆਡ 'ਚ ਸ਼ਾਨਦਾਰ ਕਾਮਯਾਬੀ <br/>

Ad Position 21
No active advertisement
ਅਜੀਤ ਡੈਸਕ 08-03-2026
ਸੁਲਤਾਨਪੁਰ ਲੋਧੀ, 7 ਮਾਰਚ (ਨਰੇਸ਼ ਹੈਪੀ)-ਬਿ੍ਟਿਸ਼ ਵਿਕਟੋਰੀਆ ਸਕੂਲ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਸਿਲਵਰਜ਼ੋਨ ਲਿਟਲ ਸਟਾਰ ਇੰਗਲਿਸ਼ ਉਲੰਪੀਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਵਿਚ ਐਲ. ਕੇ. ਜੀ. ਤੇ ਯੂ. ਕੇ. ਜੀ. ਕਲਾਸਾਂ ਦੇ ਕੁਲ 118 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ 'ਚੋਂ 105 ਵਿਦਿਆਰਥੀਆਂ ਨੇ ਸੋਨੇ ਦੇ ਤਗਮੇ, 6 ਨੇ ਚਾਂਦੀ ਤਗਮੇ ਅਤੇ 6 ਵਿਦਿਆਰਥੀਆਂ ਨੇ ਕਾਂਸੇ ਦੇ ਤਗਮੇ ਹਾਸਿਲ ਕੀਤੇ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪਿ੍ੰਸੀਪਲ ਸੁਨੀਤਾ ਸਭਰਵਾਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੰਨ੍ਹੇ ਬੱਚਿਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਦੀ ਪ੍ਰਸ਼ੰਸਾ ਕੀਤੀ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ ਵਿਚ ਲਗਾਤਾਰ ਸਹਿਯੋਗ ਦਿੱਤਾ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ 'ਤੇ ਧਿਆਨ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਾਠਕ੍ਰਮਿਕ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਸਾਇੰਸ ਉਲੰਪੀਆਡ ਪ੍ਰੀਖਿਆ 'ਚ ਲਿਆ ਹਿੱਸਾ <br/> ਅਗਲੀ ਖ਼ਬਰ ਲੇਖਿਕਾ ਰਜਨੀ ਵਾਲੀਆ ਡੀ. ਡੀ. ਪੰਜਾਬੀ ਦੇ ਪ੍ਰੋਗਰਾਮ ਗੱਲਾਂ ਤੇ ਗੀਤ 'ਚ ਹਾਜ਼ਰੀ ਲਗਵਾਉਣਗੇ
Ad Position 24