ਕਪੂਰਥਲਾ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ | ਇਹ ਪ੍ਰਗਟਾਵਾ ਪਰਮਜੀਤ ਸਿੰਘ ਐਡਵੋਕੇਟ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਪ੍ਰਧਾਨ ਨਗਰ ਕੌਂਸਲਰ ਕਪੂਰਥਲਾ ਨੇ ਬੀਤੇ ਦਿਨ ਵਿਦੇਸ਼ ਤੋਂ ਪਰਤਣ ਉਪਰੰਤ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਪਾਰਟੀ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਪਾਰਟੀ ਇਨ੍ਹਾਂ ਚੋਣਾਂ 'ਚ ਇਕ ਮਜ਼ਬੂਤ ਧਿਰ ਵਜੋਂ ਉੱਭਰ ਕੇ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੱਤਾ 'ਚ ਆਉਣ ਤੋਂ ਬਾਅਦ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ |