ਫਗਵਾੜਾ, 8 ਮਾਰਚ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇੰਡਸਟਰੀ ਏਰੀਆ ਗੈਸ ਏਜੰਸੀ ਲਾਗਿਉਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਵਿਸ਼ਾਲ ਪੁੱਤਰ ਮੁਕੇਸ਼ ਵਾਸੀ ਮੁਹੱਲਾ ਪ੍ਰੇਮਪੁਰਾ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਵਿਖੇ ਉਕਤ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਤਰਸੇਮ ਲਾਲ ਉਰਫ਼ ਕੇਸਾ ਪੁੱਤਰ ਜਸਵਿੰਦਰਪਾਲ ਵਾਸੀ ਖੋਥੜਾ ਤੇ ਗੌਰਵ ਬੱਤਰਾ ਉਰਫ਼ ਸੁੱਖਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਮੇਹਲੀ ਗੇਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਰਿਹਾਣਾ ਜੱਟਾਂ ਦਾਣਾ ਮੰਡੀ ਵਿਖੇ ਬਣੇ ਕਮਰੇ 'ਚੋਂ ਅਮਰਜੀਤ ਪਾਲ ਉਰਫ਼ ਅੰਬਾ ਪੁੱਤਰ ਮਹਿੰਦਰਪਾਲ ਵਾਸੀ ਰਾਮਪੁਰਾ ਸੁੰਨੜਾ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |