24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੀ.ਆਈ.ਏ. ਸਟਾਫ਼ ਵਲੋਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਨਾਬਾਲਗ ਸਮੇਤ ਦੋ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 09-03-2026

• ਪੰਜ ਪਿਸਤੋਲ, ਪੰਜ ਮੈਗਜ਼ੀਨ ਤੇ ਦੋ ਮੋਬਾਈਲ ਫੋਨ ਬਰਾਮਦ •ਫਿਲੀਪਾਈਨ ਤੇ ਦੁਬਈ ਨਾਲ ਜੁੜੇ ਗਿਰੋਹ ਦੇ ਤਾਰ
ਕਪੂਰਥਲਾ, 8 ਮਾਰਚ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਪੁਲਿਸ ਨੇ ਫਿਰੋਤੀ ਮੰਗਣ ਅਤੇ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿਚ ਇਕ ਨਾਬਾਲਗ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ ਹਥਿਆਰ ਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਖੂਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਚੋਂ ਇਕ ਨਾਬਾਲਗ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਐਸ.ਪੀ.ਡੀ. ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ. ਸੁਖਪਾਲ ਸਿੰਘ ਤੇ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ | ਉਨ੍ਹਾਂ ਦੱਸਿਆ ਕਿ ਬੀਤੇ ਮਹੀਨੇ ਕਥਿਤ ਦੋਸ਼ੀ ਅਜੈ ਕੁਮਾਰ ਵਾਸੀ ਮਹਿਰਾਜਵਾਲਾ ਲੋਹੀਆਂ ਨੂੰ ਇਕ ਪਿਸਟਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਉਸ ਵਿਰੁੱਧ ਥਾਣਾ ਸਦਰ ਕਪੂਰਥਲਾ ਵਿਖੇ ਕੇਸ ਦਰਜ ਕਰਕੇ ਜਾਂਚ ਦੌਰਾਨ ਉਸ ਦੇ ਇਕ ਨਾਬਾਲਗ ਸਾਥੀ ਨੂੰ ਵੀ ਬੀਤੇ ਦਿਨ ਗਿ੍ਫ਼ਤਾਰ ਕੀਤਾ ਗਿਆ, ਜਿਸ ਪਾਸੋਂ 4 ਪਿਸਟਲ ਤੇ ਚਾਰ ਮੈਗਜ਼ੀਨ ਬਰਾਮਦ ਹੋਏ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਗਿਰੋਹ ਦੇ ਤਾਰ ਫਿਲਪਾਈਨ ਅਤੇ ਦੁਬਾਈ ਨਾਲ ਜੁੜੇ ਹੋਏ ਹਨ ਤੇ ਇਹ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਵੇਚਦੇ ਸਨ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਹਥਿਆਰ 87 ਹਜ਼ਾਰ ਰੁਪਏ ਵਿਚ ਮੱਧ ਪ੍ਰਦੇਸ਼ ਤੋਂ ਇਨ੍ਹਾਂ ਨੇ ਖਰੀਦੇ ਸਨ, ਜੋ ਕਿ ਸ਼ਾਹਕੋਟ, ਲੋਹੀਆਂ, ਕਪੂਰਥਲਾ ਤੇ ਸੁਲਤਾਨਪੁਰ ਆਦਿ ਇਲਾਕੇ ਵਿਚ ਇਨ੍ਹਾਂ ਹਥਿਆਰਾਂ ਨਾਲ ਇਸ ਗਿਰੋਹ ਨੇ ਵਾਰਦਾਤਾਂ ਨੂੰ ਤੇ ਫਿਰੋਤੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਸੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਪਾਸੋਂ ਦੋ ਮੋਬਾਈਲ ਫੋਨ ਵੀ ਬਰਾਮਦ ਹੋਏ ਹਨ | ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਦੋਵੇਂ ਨੌਜਵਾਨ ਵਿਦੇਸ਼ ਵਿਚ ਬੈਠੇ ਵਿਅਕਤੀਆਂ ਰਾਹੀਂ ਨਿਰਦੇਸ਼ ਪ੍ਰਾਪਤ ਕਰਕੇ ਅੱਗੇ ਕੰਮ ਕਰਦੇ ਸਨ ਤੇ ਇਸ ਵਿਚ ਇਕ ਕਰੀਬ 16-17 ਸਾਲਾ ਨਾਬਾਲਗ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ ਚਾਰ ਪਿਸਟਲ ਬਰਾਮਦ ਹੋਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਵਿਚ ਹੋਰ ਵੀ ਖੁਲਾਸੇ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਭਾਸ਼ਾ ਸੰਸਦੀ ਮਾਮਲਿਆਂ ਦੀ ਕਮੇਟੀ ਵਲੋਂ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਅੰਮਿ੍ਤਸਰ ਅਤੇ ਜਲੰਧਰ ਦਫ਼ਤਰਾਂ ਦਾ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ 3 ਕਾਬੂ
Ad Position 24