25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਪੂਰਥਲਾ ਤੋਂ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਵਿਧਾਨ ਸਭਾ ਦੇ ਘਿਰਾਓ ਸਮੇਂ ਕੱਢੇ ਰੋਸ ਮਾਰਚ 'ਚ ਲਿਆ ਹਿੱਸਾ

Ad Position 21
No active advertisement
ਅਜੀਤ ਡੈਸਕ 09-03-2026
ਸੁਲਤਾਨਪੁਰ ਲੋਧੀ, 8 ਮਾਰਚ (ਪ. ਪ.)-ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀ. ਏ. ਦੀਆਂ 16 ਫ਼ੀਸਦੀ ਕਿਸ਼ਤਾਂ ਜਾਰੀ ਕਰਵਾਉਣ, ਜਬਰੀ ਥੋਪੇ ਜਾ ਟੈੱਟ ਦੇ ਪੇਪਰ ਦਾ ਵਿਰੋਧ ਕਰਨ ਤੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਸਾਂਝੇ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਕਰਨ ਲਈ ਕੱਢੇ ਜਾ ਰਹੇ ਸ਼ਾਂਤਮਈ ਰੋਸ ਮਾਰਚ ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਮਾਰਨ ਤੇ ਪੱਗਾਂ ਲਾਉਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਰੰਗੀਲਪੁਰ ਨੇ ਕਿਹਾ ਕਿ ਸੂਬੇ ਦੇ ਮੁਲਾਜ਼ਮ ਸਰਕਾਰ ਦੇ ਜ਼ਬਰ ਅੱਗੇ ਨਹੀਂ ਝੁਕਣਗੇ | ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਦੇ ਘਿਰਾਓ ਸਮੇਂ ਕਪੂਰਥਲਾ ਜ਼ਿਲ੍ਹੇ ਤੋਂ ਜਥੇਬੰਦੀ ਦੇ ਆਗੂਆਂ ਵੱਡੀ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਹੁਣ ਲੜਾਈ ਆਰ ਪਾਰ ਦੀ ਸ਼ੁਰੂ ਹੋ ਚੁੱਕੀ | ਇਸ ਮੌਕੇ ਸੁਖਦੇਵ ਸਿੰਘ ਬੂਲਪੁਰ, ਕੁਲਦੀਪ ਠਾਕੁਰ, ਅਸ਼ਵਨੀ ਕੁਮਾਰ, ਜਸਵਿੰਦਰ ਸਿੰਘ ਸ਼ਿਕਾਰਪੁਰ, ਬਲਜੀਤ ਸਿੰਘ ਟਿੱਬਾ, ਸੁਖਵਿੰਦਰ ਸਿੰਘ ਦੰਦੂਪੁਰ, ਮਨਜਿੰਦਰ ਸਿੰਘ ਦੰਦੂਪੁਰ, ਰੇਸ਼ਮ ਸਿੰਘ ਬੂੜੇਵਾਲ, ਸੁਖਵਿੰਦਰ ਸਿੰਘ ਕਾਲੇਵਾਲ, ਸੁਖਦੇਵ ਸਿੰਘ ਠੱਟਾ ਪੁਰਾਣਾ, ਮਨਜੀਤ ਸਿੰਘ ਪਰਵੇਜ਼ ਨਗਰ, ਗੁਰਪ੍ਰੀਤ ਸਿੰਘ ਮੰਗੂਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿੰਦਰ ਕੁਮਾਰ ਸ਼ੀਤਲ ਬਸਪਾ ਦੇ ਸੂਬਾਈ ਸਕੱਤਰ ਨਿਯੁਕਤ ਅਗਲੀ ਖ਼ਬਰ ਫਗਵਾੜਾ ਵਾਹਦ ਸੜਕ ਦੀ ਰਿਪੇਅਰ ਹੋਣ ਦੀ ਆਸ ਬੱਝੀ • ਕਰੀਬ 10 ਸਾਲਾਂ ਤੋਂ ਸੈਂਕੜੇ ਪਿੰਡਾਂ ਦੇ ਲੋਕ ਹੋ ਰਹੇ ਪ੍ਰੇਸ਼ਾਨ...
Ad Position 24