27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੰਤ ਸੀਚੇਵਾਲ ਦਾ ਦੇਸ਼ ਪਰਤਣ 'ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 09-03-2026
ਸੁਲਤਾਨਪੁਰ ਲੋਧੀ, 8 ਮਾਰਚ (ਨਰੇਸ਼ ਹੈਪੀ)-ਫਿਲੀਪਾਈਨ ਦੀ ਆਪਣੀ 13 ਦਿਨਾਂ ਦੀ ਫੇਰੀ ਉਪਰੰਤ ਦੇਸ਼ ਪਰਤਣ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੇ ਸੀਚੇਵਾਲ 'ਚ ਨਿੱਘਾ ਸਵਾਗਤ ਕੀਤਾ | ਅੱਜ ਸਵੇਰੇ ਅੰਮਿ੍ਤਸਰ ਹਵਾਈ ਅੱਡੇ ਉੱਤਰਨ ਤੋਂ ਬਾਅਦ ਸੰਤ ਸੀਚੇਵਾਲ ਸਿੱਧਾ ਸੁਲਤਾਨਪੁਰ ਲੋਧੀ ਅਤੇ ਫਿਰ ਸੀਚੇਵਾਲ ਪਹੁੰਚੇ ਜਿਥੇ ਸੇਵਾਦਾਰਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਜ਼ੋਰਦਾਰ ਸਵਾਗਤ ਕੀਤਾ | ਸੰਤ ਸੀਚੇਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੰੁਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕਿਹਾ ਕਿ ਵਿਦੇਸ਼ ਫੇਰੀ ਦੌਰਾਨ ਉਨ੍ਹਾਂ ਦਾ ਸਾਰਾ ਧਿਆਨ ਅਮਰੀਕਾ-ਇਜ਼ਰਾਇਲ ਵਲੋਂ ਈਰਾਨ 'ਤੇ ਕੀਤੇ ਜਾ ਰਹੇ ਹਮਲਿਆਂ 'ਤੇ ਹੀ ਰਿਹਾ | ਉਨ੍ਹਾਂ ਕਿਹਾ ਕਿ ਜੰਗ ਨਾਲ ਵੱਡੀ ਪੱਧਰ 'ਤੇ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਤੇ ਲੋਕ ਜੰਗ ਤੋਂ ਡਰਦੇ ਬੰਕਰਾਂ 'ਚ ਰਹਿ ਰਹੇ ਹਨ ਜਦ ਕਿ ਉਨ੍ਹਾਂ ਕਸੂਰ ਕੋਈ ਨਹੀਂ | ਸੰਤ ਸੀਚੇਵਾਲ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਘਰ ਵਿਚ ਔਰਤ ਦਾ ਇੱਜ਼ਤ ਮਾਣ ਤੇ ਪੂਰਾ ਸਤਿਕਾਰ ਕੀਤਾ ਜਾਂਦਾ ਹੈ, ਉਸ ਘਰ 'ਚੋਂ ਕਦੇ ਬਰਕਤਾਂ ਖ਼ਤਮ ਨਹੀਂ ਹੁੰਦੀਆਂ | ਉਨ੍ਹਾਂ ਕਿਹਾ ਕਿ ਮਾਂ, ਭੈਣ ਤੇ ਪਤਨੀ ਦੇ ਰੂਪ ਵਿਚ ਔਰਤ ਇਕ ਦੇਵੀ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖ ਧਰਮ ਵਿਚ ਤਾਂ ਸ਼ੁਰੂ ਤੋਂ ਹੀ ਔਰਤ ਨੂੰ ਬਰਾਬਰ ਦੀ ਭਾਈਵਾਲ ਮੰਨਿਆ ਗਿਆ ਹੈ | ਉਨ੍ਹਾਂ ਨੇ ਗੁਰਬਾਣੀ ਦੇ ਹਵਾਲੇ ਦੇ ਕੇ ਔਰਤ ਵਰਗ ਦੇ ਦਿੱਤੇ ਜਾਣ ਵਾਲੇ ਸਨਮਾਨ ਦਾ ਜ਼ਿਕਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਬਸਪਾ ਦੇ ਸੂਬਾ ਪ੍ਰਧਾਨ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ
Ad Position 24