22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਫਗਵਾੜਾ, 9 ਮਾਰਚ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ 'ਨਾਰੀ ਸ਼ਕਤੀ, ਸਵੈ ਪ੍ਰੇਰਨਾ ਦੀ ਜੋਤ' ਦਾ ਆਯੋਜਨ ਕੀਤਾ | ਸਮਾਗਮ 'ਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਭਾਸ਼ਾ ਵਿਭਾਗ ਕਪੂਰਥਲਾ ਦੀ ਵਿਭਾਗੀ ਧੁਨੀ ਨਾਲ ਹੋਈ | ਇਸ ਤੋਂ ਬਾਅਦ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਡਾ. ਸੁਰਿੰਦਰਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਤੇ ਸਮਾਜ 'ਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਦੇ ਮਹੱਤਵ 'ਤੇ ਚਾਨਣਾ ਪਾਇਆ | ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਸਿੱਖਿਆਰਥੀਆਂ 'ਚ ਲਿੰਗ ਸਮਾਨਤਾ ਤੇ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਫੈਲਾਉਂਦੇ ਹੋਏ ਸਾਹਿਤਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਾਲਜ ਵਲੋਂ ਕੀਤੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ ਚੇਅਰਪਰਸਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਸ਼ਾਮਿਲ ਹੋਏ, ਜਿਨ੍ਹਾਂ ਦਾ ਕਾਲਜ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਮੁੱਖ ਬੁਲਾਰੇ ਡਾ. ਰਘਬੀਰ ਕੌਰ, ਸਾਬਕਾ ਐਸੋਸੀਏਟ ਪ੍ਰੋਫੈਸਰ ਪੰਜਾਬੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਕੈਂਪਸ ਜਲੰਧਰ ਨੇ ਇਤਿਹਾਸ ਦੀਆਂ ਸਸ਼ਕਤ ਔਰਤਾਂ ਦੇ ਸੰਘਰਸ਼ ਅਤੇ ਉਪਲਬਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ, ਜਾਗਰੂਕਤਾ ਅਤੇ ਦਿ੍ੜ੍ਹਤਾ ਨਾਲ ਸਮਾਜ ਵਿਚ ਸਾਰਥਿਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨਾਂ 'ਚ ਕੁਲਜੀਤ ਕੌਰ ਐਸੋਸੀਏਟ ਪ੍ਰੋਫੈਸਰ ਪੰਜਾਬੀ ਵਿਭਾਗ ਹੰਸ ਰਾਜ ਮਹਿਲਾ ਮਹਾਂਵਿਦਿਆਲਿਆ ਤੇ ਅਮਰਜੀਤ ਕੌਰ, ਸੇਵਾ ਮੁਕਤ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵੀ ਮੌਜੂਦ ਸਨ | ਉਨ੍ਹਾਂ ਔਰਤਾਂ ਦੇ ਬੌਧਿਕ, ਸੱਭਿਆਚਾਰਕ ਤੇ ਸਮਾਜਿਕ ਯੋਗਦਾਨ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਸਾਹਿਤ ਤੇ ਸਿੱਖਿਆ ਸਮਾਜਿਕ ਤਬਦੀਲੀ ਨੂੰ ਪ੍ਰੇਰਿਤ ਕਰਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਔਰਤਾਂ ਨੂੰ ਸਨਮਾਨਿਤ ਵੀ ਕੀਤਾ | ਇਸ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਵਿਭਾਗ ਕਪੂਰਥਲਾ ਵਲੋਂ ਪੰਜਾਬੀ ਸਾਹਿਤ ਤੇ ਪ੍ਰਕਾਸ਼ਨਾਂ ਦੀ ਕਿਤਾਬ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਵਿਦਿਆਰਥੀਆਂ 'ਚ ਪੜ੍ਹਨ ਤੇ ਮਾਤ ਭਾਸ਼ਾ ਪ੍ਰਤੀ ਰੁਚੀ ਵਧਾਉਣ 'ਚ ਅਹਿਮ ਭੂਮਿਕਾ ਨਿਭਾਈ | ਸਮਾਗਮ ਦੀ ਸਮਾਪਤੀ ਜੀ. ਐਨ. ਬੀ. ਐਲ. ਰਾਮਗੜ੍ਹੀਆ ਕਾਲਜ ਫਗਵਾੜਾ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਿੱਧਾ ਤੇ ਭੰਗੜੇ ਦੇ ਰੰਗੀਨ ਸਭਿਆਚਾਰਕ ਪ੍ਰੋਗਰਾਮ ਨਾਲ ਹੋਈ, ਜਿਸ ਨਾਲ ਸਮਾਗਮ ਨੂੰ ਰੌਣਕ ਮਿਲੀ ਤੇ ਮਹਿਲਾ ਸ਼ਕਤੀ ਦੇ ਜਸ਼ਨ ਨੂੰ ਯਾਦਗਾਰ ਬਣਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਧਾਲੀਵਾਲ ਦੀ ਬਦੌਲਤ ਬਲਾਕ ਸੰਮਤੀ 'ਤੇ ਜਿੱਤ-ਜਗਜੀਵਨ ਖਲਵਾੜਾ ਅਗਲੀ ਖ਼ਬਰ ਪਾਈਪ ਲਾਈਨ ਵਿਛਾਉਣ ਲਈ ਪੁੱਟੀਆਂ ਗਲੀਆਂ ਦੀ ਮੁਰੰਮਤ ਕਰਨ ਦੀ ਮੰਗ <br/>
Ad Position 24