ਭੁਲੱਥ, 8 ਮਾਰਚ (ਮੇਹਰ ਚੰਦ ਸਿੱਧੂ)-ਅੱਜ ਦੇ ਅਜੋਕੇ ਯੁੱਗ 'ਚ ਭਾਰਤ ਦੀ ਨਾਰੀ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਵਧੇਰੇ ਲੋੜ | ਇਹ ਦਾ ਪ੍ਰਗਟਾਵਾ ਕਰਦਿਆਂ ਬਹੁਜਨ ਮੁਕਤੀ ਪਾਰਟੀ ਦੇ ਜਨਰਲ ਸਕੱਤਰ ਮਾਸਟਰ ਰਾਜਪਾਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭੁਲੱਥ ਵਿਚ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਲਾਮਬੰਦ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਅੰਦਰ ਅੱਜ ਵੀ ਔਰਤਾਂ ਨੂੰ ਪੜ੍ਹ ਲਿਖ ਕੇ ਆਪਣੇ ਅਧਿਕਾਰਾਂ ਤੇ ਹੱਕ ਹਕੂਕਾਂ ਤੋਂ ਵਾਂਝਿਆਂ ਰਹਿਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਵੀ ਮੂਲ ਨਿਵਾਸੀ ਸਮਾਜ ਦੀਆਂ ਮਹਿਲਾਵਾਂ ਵੱਡੀ ਗਿਣਤੀ 'ਚ ਆਪਣੇ ਹੱਕਾਂ ਤੋਂ ਅਣਜਾਣ ਨਜ਼ਰ ਆ ਰਹੀਆਂ ਹਨ | ਸਮਾਗਮ ਦੌਰਾਨ ਇਕੱਤਰ ਹੋਈਆਂ ਔਰਤਾਂ ਨੇ ਪ੍ਰਣ ਕੀਤਾ ਕਿ ਉਹ ਖ਼ੁਦ ਆਪ ਤੇ ਆਪਣੀਆਂ ਬੱਚੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਕੇ ਜਾਗਰੂਕ ਕਰਨਗੀਆਂ | ਇਸ ਮੌਕੇ ਸਾਬਕਾ ਸਰਪੰਚ ਤਰਸੇਮ ਸਿੰਘ ਭਗਵਾਨਪੁਰ, ਪਲਵਿੰਦਰ ਸਿੰਘ ਗਿੱਲ, ਸਰਬਜੀਤ ਸਿੰਘ, ਗੁਰਚਰਨ ਸਿੰਘ, ਸਤਪਾਲ ਗਿੱਲ, ਸੁਖਜਿੰਦਰ ਮਸੀਹ, ਅਜੇ ਕੁਮਾਰ, ਹੰਸ ਰਾਜ, ਬੱਬਲੂ, ਸੁਖ ਕਰਮਨ ਠੰਡਲ, ਮੀਨਾ ਰਾਣੀ, ਲਕਸ਼ਮੀ ਦੇਵੀ, ਬਲਵਿੰਦਰ ਕੌਰ, ਕੁਲਦੀਪ ਕੌਰ, ਬੀਬੀ ਰਾਣੀ, ਨਿਰਮਲਾ ਰਾਣੀ, ਬੀਬੀ ਮਹਿੰਦਰ ਕੌਰ, ਸੁਨੀਤਾ ਰਾਣੀ, ਬਿੰਦਰ ਕੌਰ, ਕਿ੍ਸ਼ਨਾ ਦੇਵੀ, ਗੁਰਿੰਦਰ ਕੌਰ, ਨਰਿੰਦਰ ਕੌਰ ਤੇ ਹੋਰ ਹਾਜ਼ਰ ਸਨ |