23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਮਹਿਲਾ ਦਿਵਸ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 10-03-2026
ਕਪੂਰਥਲਾ, 9 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ 'ਚ ਇਕ ਸਮਾਗਮ ਕਰਵਾਇਆ, ਜਿਸ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮਹਿਲਾ ਦਿਵਸ ਦੇ ਇਤਿਹਾਸ ਤੇ ਮਹੱਤਵ ਪੂਰਵਕ ਚਾਨਣਾ ਪਾਇਆ | ਉਨ੍ਹਾਂ ਔਰਤ ਸੁਚੇਤ ਔਰਤ ਵਰਗ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਅੱਗੇ ਵੱਧ ਕੇ ਉੱਚੀਆਂ ਪ੍ਰਾਪਤੀਆਂ ਕਰਨ | ਉਨ੍ਹਾਂ ਕਿਹਾ ਕਿ ਅੱਜ ਹਰੇਕ ਖੇਤਰ ਵਿਚ ਔਰਤਾਂ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ | ਇਸ ਲਈ ਅੰਤਰਰਾਸ਼ਟਰੀ ਦਿਵਸ 'ਤੇ ਸਾਨੂੰ ਔਰਤਾਂ ਨੂੰ ਸਮਾਜ 'ਚ ਬਰਾਬਰ ਦੇ ਮੌਕੇ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਅਜੋਕੇ ਯੁੱਗ 'ਚ ਔਰਤਾਂ ਦੀ ਤਰੱਕੀ ਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਾਨਣਾਂ ਪਾਇਆ ਤੇ ਉਨ੍ਹਾਂ ਸਕੂਲ ਦੇ ਸਟਾਫ਼ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਤੇ ਹੋਰ ਗਤੀਵਿਧੀਆਂ ਪੇਸ਼ ਕੀਤੀਆਂ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਅਧਿਆਪਕਾ ਹਰਨੀਤ ਕੌਰ, ਸੰਜਨਾ, ਸ਼ਿਵਾਨੀ, ਸੰਦੀਪ ਕੌਰ, ਮਨਦੀਪ ਕੌਰ, ਮੀਨੂੰ ਸ਼ਰਮਾ, ਕੁਲਵਿੰਦਰ ਕੌਰ, ਰਜਿੰਦਰ ਕੌਰ, ਮਨਪ੍ਰੀਤ ਕੌਰ, ਰਣਦੀਪ ਕੌਰ, ਸਤਿੰਦਰ ਕੌਰ, ਕਿਰਨਦੀਪ ਕੌਰ, ਜਸ਼ਨਪ੍ਰੀਤ ਕੌਰ ਤੇ ਭੁਪਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਸਮਾਗਮ ਵਿਚ ਇਲਾਕੇ ਦੀਆਂ ਕੁੱਝ ਪ੍ਰਮੁੱਖ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਿੱਠੜਾ ਕਾਲਜ 'ਚ ਕਰਵਾਇਆ ਮਾਨਸਿਕ ਸਿਹਤ ਜਾਗਰੂਕਤਾ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸਰਕਾਰ ਵਲੋਂ ਪੰਜਾਬੀ ਬੋਲੀ, ਪੰਜਾਬੀ ਸਾਹਿਤ ਤੇ ਪੰਜਾਬੀ ਸੱਭਿਆਚਾਰ ਦੇ ਸਰੋਕਾਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ 'ਤੇ ਪੰ...
Ad Position 24