23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਧਿਆਪਕ ਜਥੇਬੰਦੀਆਂ ਨੇ ਮੁਲਾਜ਼ਮਾਂ 'ਤੇ ਜਲ ਤੋਪਾਂ, ਅੱਥਰੂ ਗੈਸ ਤੇ ਲਾਠੀਚਾਰਜ ਕਰਨ ਦੀ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 10-03-2026
ਸੁਲਤਾਨਪੁਰ ਲੋਧੀ, 9 ਮਾਰਚ (ਨਰੇਸ਼ ਹੈਪੀ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਮੁਲਾਜ਼ਮ ਵਰਗ ਨੂੰ ਕੁੱਝ ਵੀ ਨਾ ਦੇਣ ਦੇ ਵਿਰੋਧ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਨ ਦੇ ਰੋਸ ਵਜੋਂ ਪੁਲਿਸ ਵਲੋਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਤੇ ਜਲ ਤੋਪਾਂ ਨਾਲ ਤੇ ਲਾਠੀਚਾਰਜ ਕਰਨ ਦੇ ਖ਼ਿਲਾਫ਼ ਜੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਤਰਮਿੰਦਰ ਸਿੰਘ ਮੱਲੀ, ਮਾਸਟਰ ਕੇਡਰ ਯੂਨੀਅਨ ਦੇ ਬਲਾਕ ਪ੍ਰਧਾਨ ਮਾਸਟਰ ਨਰੇਸ਼ ਕੋਹਲੀ ਨੇ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਇਸ ਨੂੰ ਪੰਜਾਬ ਸਰਕਾਰ ਦੀ ਇਕ ਬੇਹੱਦ ਤਾਨਾਸ਼ਾਹੀ ਤੇ ਲੋਕਤੰਤਰ ਦੇ ਵਿਰੁੱਧ ਦੱਸਦਿਆਂ ਰੋਸ ਪ੍ਰਗਟ ਕੀਤਾ | ਜੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖ਼ਿਲਾਫ਼ ਮੰਗਾਂ ਨੂੰ ਮੰਨਣ ਲਈ ਰੋਸ ਰੈਲੀ ਵਿੱਚ ਜਾਂਦੇ ਗੌਰਮੈਂਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪੱਗ ਉਤਾਰਨ ਤੇ ਜਲ ਤੋਪਾਂ ਨਾਲ ਕੀਤੇ ਹਮਲੇ ਨੂੰ ਪੰਜਾਬ ਸਰਕਾਰ ਦੀ ਬੇਹੱਦ ਕਾਇਰਤਾ ਵਾਲੀ ਕਾਰਵਾਈ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਸ਼ਿੰਘਰਾਲਾ-ਸ਼ੁਭਕਰਮਨ ਯੂ. ਪੀ. ਐਸ. ਸੀ. ਪ੍ਰੀਖਿਆ ਲਈ ਦੇਵੇਗਾ ਇਕ ਲੱਖ ਮਦਦ ਰਾਸ਼ੀ <br/> ਅਗਲੀ ਖ਼ਬਰ ਕੈਂਬਰਿਜ ਸਕੂਲ ਦੇ ਵਿਦਿਆਰਥੀ ਦੀ ਏ. ਪੀ. ਸੀ. ਸੀ. ਬਿ੍ਜ ਸਮਰ ਕੈਂਪ ਲਈ ਚੋਣ <br/>
Ad Position 24