23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਬਚਾਓ ਰੈਲੀਆਂ ਕਾਰਨ ਪੰਜਾਬ ਦੀ ਸਿਆਸੀ ਫ਼ਿਜ਼ਾ 'ਚ ਤਬਦੀਲੀ ਆਈ-ਤਨਵੀਰ ਸਿੰਘ ਰੰਧਾਵਾ <br/>

Ad Position 21
No active advertisement
ਅਜੀਤ ਡੈਸਕ 10-03-2026
ਕਪੂਰਥਲਾ, 9 ਮਾਰਚ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵਲੋਂ ਦਿੱਤੇ ਜਾ ਰਹੇ ਭਰਵੇਂ ਸਮਰਥਨ ਕਾਰਨ ਪੰਜਾਬ ਦੀ ਸਿਆਸੀ ਫ਼ਿਜ਼ਾ ਵਿਚ ਤਬਦੀਲੀ ਆਈ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੀ ਮਾਂ ਪਾਰਟੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਅਰਸੇ ਦੌਰਾਨ ਕੁਝ ਪਾਰਟੀ ਵਿਰੋਧੀ ਲੋਕਾਂ ਨੇ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਪਾਰਟੀ ਦੇ ਜੁਝਾਰੂ ਵਰਕਰਾਂ ਨੇ ਪਾਰਟੀ ਨੂੰ ਇਕਜੁੱਟ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ | ਜਿਸ ਦੇ ਸਿੱਟੇ ਵਜੋਂ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਵਿਚ ਵੱਡੀ ਧਿਰ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੇ ਲੋਕਾਂ 'ਚ ਹੋਰ ਉਤਸ਼ਾਹ ਪੈਦਾ ਕੀਤਾ ਹੈ ਤੇ ਵੱਡੀ ਗਿਣਤੀ 'ਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਏਗਾ |

Ad Position 22
No active advertisement
ਪਿਛਲੀ ਖ਼ਬਰ ਨਕਾਬਪੋਸ਼ ਔਰਤ ਨੇ ਮੋਟਰਸਾਈਕਲ ਸਵਾਰ ਪਾਸੋਂ 5000 ਰੁਪਏ ਠੱਗੇ <br/> ਅਗਲੀ ਖ਼ਬਰ ਬਲਾਕ ਨਡਾਲਾ ਦੀਆਂ ਆਂਗਣਵਾੜੀ ਵਰਕਰਾਂ ਦੀ 'ਪੋਸ਼ਣ ਵੀ ਪੜ੍ਹਾਈ ਵੀ' ਸੰਬੰਧੀ ਭੁਲੱਥ 'ਚ 3 ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸ...
Ad Position 24