ਕਪੂਰਥਲਾ, 9 ਮਾਰਚ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਮਹਿਲਾ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ | ਪੀੜਤ ਰੀਨਾ ਪਤਨੀ ਗੁਰਪ੍ਰੀਤ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਹਲਵਾਈ ਦੇ ਨਾਲ ਕੰਮ ਕਰਦੀ ਹੈ ਤੇ ਉਹ ਜੰਮੂ ਪੈਲੇਸ ਵਿਖੇ ਕੰਮ 'ਤੇ ਗਈ ਸੀ ਤਾਂ ਉੱਥੇ ਦੋ ਲੜਕੇ ਤੇ ਦੋ ਲੜਕੀਆਂ ਨੇ ਪੁਰਾਣੀ ਰੰਜਿਸ਼ ਕਾਰਨ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ | ਜਿਸ ਦਾ ਇਲਾਜ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ ਤੇ ਉਸ ਦੀ ਐਮ. ਐਲ. ਆਰ. ਕੱਟ ਕੇ ਸੰਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |