ਫਗਵਾੜਾ, 9 ਮਾਰਚ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇੱਟਾਂ ਦੇ ਭੱਠੇ ਨਜ਼ਦੀਕ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਵਿੰਦਰ ਕੁਮਾਰ ਪੁੱਤਰ ਹੰਸ ਰਾਜ ਵਾਸੀ ਭਾਣੋਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |