25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਰਨਾਲੇ 'ਚ ਹੋਣ ਵਾਲੀ ਮਹਾਂ ਪੰਚਾਇਤ 'ਚ ਵੱਧ-ਚੜ੍ਹ ਕੇ ਹਿੱਸਾ ਲਵਾਂਗੇ-ਪੰਜਾਬ ਕਿਸਾਨ ਯੂਨੀਅਨ ਬਾਗੀ

Ad Position 21
No active advertisement
ਅਜੀਤ ਡੈਸਕ 10-03-2026
ਸੁਲਤਾਨਪੁਰ ਲੋਧੀ, 9 ਮਾਰਚ (ਪ. ਪ.)-'ਆਪ' ਸਰਕਾਰ ਵਲੋਂ ਸੂਬੇ ਅੰਦਰ ਹੱਕ ਮੰਗ ਰਹੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਮੁਲਾਜ਼ਮਾਂ ਤੇ ਕੀਤੇ ਜਾ ਰਹੇ ਤਸ਼ੱਦਦ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਨੂੰ ਕਿਸੇ ਤਰ੍ਹਾਂ ਵੀ ਸਹਿਣ ਨਹੀਂ ਕਰਾਂਗੇ | ਸੁਲਤਾਨਪੁਰ ਲੋਧੀ ਵਿਖੇ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਖ਼ਾਲਸਾ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਮੁਲਾਜ਼ਮਾਂ ਦੇ ਯਤਨਾਂ ਸਦਕਾ ਹੋਂਦ 'ਚ ਆਈ 'ਆਪ' ਸਰਕਾਰ ਉਨ੍ਹਾਂ ਉੱਪਰ ਹੀ ਜ਼ੁਲਮ ਢਾਹ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਨ ਵਾਲ਼ੀ ਸਰਕਾਰ ਅੱਜ ਸਾਰੇ ਵਾਅਦਿਆਂ ਤੋਂ ਭੱਜ ਚੁੱਕੀ ਹੈ, ਪਰ ਪੰਜਾਬ ਦੇ ਲੋਕ ਇਨ੍ਹਾਂ ਨੂੰ ਚੋਣਾਂ 'ਚ ਹੀ ਸਬਕ ਸਿਖਾਉਣਗੇ | ਉਨ੍ਹਾਂ ਨੇ ਕਿਹਾ ਕਿ ਬੀਤੇ ਕੱਲ੍ਹ ਹੱਕ ਮੰਗ ਰਹੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਉੱਪਰ ਕੀਤੇ ਤਸ਼ੱਦਦ ਨੇ ਸਾਬਿਤ ਕਰ ਦਿੱਤਾ ਕਿ ਕੁਰਸੀ ਮਿਲਣ ਤੇ ਇਹ ਸਿਆਸੀ ਲੋਕ ਭੁੱਲ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਵੀ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਵਿਦਿਆਰਥੀਆਂ ਤੇ ਜ਼ੁਲਮ ਢਾਹਿਆ ਜਾ ਰਿਹਾ ਹੈ | ਇਸ ਮੌਕੇ ਸਮੁੱਚੇ ਕਿਸਾਨਾਂ ਨੇ ਐਲਾਨ ਕੀਤਾ ਕਿ 10 ਮਾਰਚ ਨੂੰ ਬਰਨਾਲੇ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿਚ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਆਪਣੀ ਹਾਜ਼ਰੀ ਭਰਨਗੇ | ਇਸ ਮੌਕੇ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਨੇ ਕਿਹਾ ਜਥੇਬੰਦੀ ਸਮਾਣਾ ਵਿਖੇ ਬੀਤੇ ਕਾਫ਼ੀ ਸਮੇਂ ਟੈਂਕੀ 'ਤੇ ਬੈਠੇ ਸਿੰਘ ਦੀ ਹਮਾਇਤ ਕਰਦੀ ਹੈ | ਇਸ ਮੌਕੇ ਪਰਮਜੀਤ ਸਿੰਘ ਜੱਬੋਵਾਲ, ਬੋਹੜ ਸਿੰਘ ਹਜ਼ਾਰਾ, ਹਰਪਾਲ ਸਿੰਘ ਮਾਛੀਜੋਆ, ਹਰਮਿੰਦਰ ਸਿੰਘ ਫ਼ੌਜੀ ਕਾਲੋਨੀ, ਜਗੀਰ ਸਿੰਘ ਲੋਹੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਥਾਣੇਦਾਰ ਦੀ ਮੌਤ <br/> ਅਗਲੀ ਖ਼ਬਰ ਕਲਮ ਛੋੜ ਹੜਤਾਲ ਵਿਚ ਰੈਵੀਨਿਊ ਪਟਵਾਰ ਯੂਨੀਅਨ ਦੇ ਆਗੂਆਂ ਨੇ ਹਿੱਸਾ ਲਿਆ-ਪ੍ਰਧਾਨ ਸੁਖਜੀਤ ਸਿੰਘ
Ad Position 24