26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਬੱਤ ਦੇ ਭਲੇ ਲਈ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਮਹਾਨ ਕੀਰਤਨ ਦਰਬਾਰ <br/>

Ad Position 21
No active advertisement
ਅਜੀਤ ਡੈਸਕ 10-03-2026
ਕਪੂਰਥਲਾ, 9 ਮਾਰਚ (ਅਮਰਜੀਤ ਸਿੰਘ ਸਡਾਨਾ)-ਸਰਬੱਤ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਐਚ. ਐਸ. ਵਾਲੀਆ ਦੇ ਉੱਦਮ ਸਦਕਾ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਖੁੱਲੇ੍ਹ ਪੰਡਾਲ 'ਚ ਕਰਵਾਏ ਸਮਾਗਮ ਦੌਰਾਨ ਭਾਈ ਕਰਮ ਸਿੰਘ ਨੂਰਪੁਰੀ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਬੀਰ ਰਸ ਦੀਆਂ ਵਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਪ੍ਰਸਿੱਧ ਵਿਦਵਾਨ ਭਗਵਾਨ ਸਿੰਘ ਜੌਹਲ ਨੇ ਨਿਭਾਈ | ਕੀਰਤਨ ਦਰਬਾਰ ਮੌਕੇ ਸੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਤੇ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਮੌਕੇ ਐਚ. ਐਸ. ਵਾਲੀਆ ਹਲਕਾ ਇੰਚਾਰਜ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਤੇ ਰਾਗੀ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੇ ਮੁੱਖ ਪ੍ਰਬੰਧਕ ਤੇ ਹਲਕਾ ਇੰਚਾਰਜ ਐਚ. ਐਸ. ਵਾਲੀਆ ਨੇ ਸਮਾਗਮ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਸਮੂਹ ਸੰਗਤਾਂ ਦਾ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਅੰਤਿ੍ੰਗ ਕਮੇਟੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਵਡਾਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਹਰਜਿੰਦਰ ਸਿੰਘ ਖਾਨੋਵਾਲ, ਅਸ਼ੋਕ ਭਗਤ ਕੌਂਸਲਰ, ਜਗਜੀਤ ਸਿੰਘ ਸ਼ੰਮੀ, ਅਜੈ ਬਬਲਾ, ਅਮਰਜੀਤ ਸਿੰਘ ਥਿੰਦ, ਸੁਖਜਿੰਦਰ ਸਿੰਘ ਸੇਖੋਂ, ਦਿਨੇਸ਼ ਕੁਮਾਰ, ਨੰਬਰਦਾਰ ਜਰਨੈਲ ਸਿੰਘ ਬਾਜਵਾ, ਸੁਖਜਿੰਦਰ ਸਿੰਘ ਬੱਬਰ, ਗਗਨਦੀਪ ਸਿੰਘ, ਸਤਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਨਾਮ ਸਿੰਘ ਕਾਦੂਪੁਰ, ਇੰਸਪੈਕਟਰ ਜੋਗਿੰਦਰ ਸਿੰਘ, ਜਥੇ. ਜਸਵਿੰਦਰ ਸਿੰਘ ਬੱਤਰਾ, ਪਰਮਜੀਤ ਸਿੰਘ ਸ਼ੇਖੂਪੁਰ, ਸੁਖਰਾਜ ਸਿੰਘ, ਇੰਚਾਰਜ ਮੋਹਕਮ ਸਿੰਘ, ਪ੍ਰਚਾਰਕ ਭਾਈ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਹੇਨੰਤ ਕੁਮਾਰ, ਜਸਪਾਲ ਸਿੰਘ ਖੁਰਾਣਾ, ਜਸਬੀਰ ਸਿੰਘ ਰਾਣਾ, ਲਖਬੀਰ ਸਿੰਘ ਸਾਹੀ, ਬੋਹੜ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਗੁਰਵਿੰਦਰ ਸਿੰਘ, ਤਜਿੰਦਰਪਾਲ ਸਿੰਘ, ਐਚ.ਪੀ. ਐਸ. ਚਾਵਲਾ, ਹਰਪ੍ਰੀਤ ਸਿੰਘ ਹੈਪੀ, ਇੰਦਰਪਾਲ ਸਿੰਘ ਭਾਟੀਆ, ਸੁਖਦੇਵ ਸਿੰਘ, ਮਲਕੀਤ ਸਿੰਘ, ਅਸ਼ੋਕ ਮਾਹਲਾ, ਮਨਮੋਹਨ ਸਿੰਘ, ਅਮਰੀਕ ਸਿੰਘ ਸ਼ਹਿਬਾਜਪੁਰੀ, ਜਗੀਰ ਸਿੰਘ, ਮਨਪ੍ਰੀਤ ਸਿੰਘ ਮਨੀ, ਪਰਮਿੰਦਰ ਸਿੰਘ ਹੈਪੀ, ਸਵਰਨ ਸਿੰਘ, ਸੁਰਜੀਤ ਸਿੰਘ ਸਡਾਨਾ, ਰਜਿੰਦਰ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਮਨਜੀਤ ਸਿੰਘ, ਹਰਦਿਆਲ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸੂਹਾ 'ਚ ਬੱਸ ਦਾ ਚਲਾਨ, ਟਰੈਫ਼ਿਕ ਨਿਯਮ ਤੋੜਨ 'ਤੇ ਕਾਰਵਾਈ ਅਗਲੀ ਖ਼ਬਰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਥਾਣੇਦਾਰ ਦੀ ਮੌਤ <br/>
Ad Position 24