14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਮੀਟਿੰਗ ਮੁੜ ਹੋਈ ਮੁਲਤਵੀ <br/>

Ad Position 21
No active advertisement
ਅਜੀਤ ਡੈਸਕ 11-03-2026
ਨਡਾਲਾ, 10 ਮਾਰਚ (ਰਘਬਿੰਦਰ ਸਿੰਘ)-ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਦੀ ਚੋਣ ਲਈ ਬੁਲਾਈ ਗਈ ਮੀਟਿੰਗ ਕੋਰਮ ਪੂਰਾ ਨਾ ਹੋਣ ਕਾਰਨ ਮੁੜ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਬਲਾਕ ਪੰਚਾਇਤ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਲਈ ਸੰਬੰਧਿਤ ਮੈਂਬਰਾਂ ਦੀ ਸ਼ਾਮ ਸਾਢੇ ਚਾਰ ਵਜੇ ਮੀਟਿੰਗ ਬੁਲਾਈ ਗਈ ਸੀ, ਪਰ ਸੰਮਤੀ ਮੈਂਬਰਾਂ ਦੀ ਲੋੜੀਂਦੀ ਹਾਜ਼ਰੀ ਨਾ ਹੋਣ ਕਾਰਨ ਕੋਰਮ ਪੂਰਾ ਨਹੀਂ ਹੋ ਸਕਿਆ | ਇਸ ਕਾਰਨ ਐਸ. ਡੀ. ਐਮ. ਭੁਲੱਥ ਰੁਪਿੰਦਰ ਪਾਲ ਦੇ ਹੁਕਮਾਂ ਤੇ ਚੋਣ ਪ੍ਰਕਿਰਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਬਲਾਕ ਪੰਚਾਇਤ ਅਫ਼ਸਰ ਕੁਲਵਿੰਦਰ ਰੰਧਾਵਾ ਨੇ ਦੱਸਿਆ ਕਿ ਚੇਅਰਮੈਨ ਦੀ ਚੋਣ ਮੀਟਿੰਗ ਅੱਜ 11 ਮਾਰਚ ਸ਼ਾਮ ਸਾਢੇ ਚਾਰ ਵਜੇ ਮੁੜ ਸੱਦੀ ਗਈ ਹੈ ਜੇਕਰ ਫਿਰ ਵੀ ਹਾਜ਼ਰੀ ਪੂਰੀ ਨਾ ਹੋਈ ਤਾਂ ਮੀਟਿੰਗ ਫਿਰ ਰੱਦ ਕਰਨੀ ਪਵੇਗੀ | ਇਥੇ ਦੱਸ ਦੇਈਏ ਕਿ ਇਸ ਤੋ ਪਹਿਲਾਂ ਇਹ ਮੀਟਿੰਗ 5 ਮਾਰਚ ਨੂੰ ਸੱਦੀ ਗਈ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕੀਤਾ ਗਿਆ ਸੀ | ਓਧਰ ਦੂਜੇ ਪਾਸੇ ਇਸ ਮੌਕੇ ਕੁੱਝ ਮੈਂਬਰਾਂ ਦਾ ਕਹਿਣਾ ਹੈ ਕਿ ਚੇਅਰਮੈਨ ਦੀ ਚੋਣ ਲੰਬੇ ਸਮੇਂ ਤੋਂ ਲਟਕੀ ਹੋਈ ਹੈ ਅਤੇ ਇਸ ਨੂੰ ਜਲਦੀ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਬਲਾਕ ਸੰਮਤੀ ਦੇ ਵਿਕਾਸ ਕੰਮ ਸਹੀ ਢੰਗ ਨਾਲ ਚੱਲ ਸਕਣ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਨੌਜਵਾਨ ਦਾ ਮੋਬਾਈਲ ਫ਼ੋਨ ਖੋਹ ਕੇ ਲੈ ਜਾਣ ਸੰਬੰਧੀ ਕੇਸ ਦਰਜ
Ad Position 24