14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨਾਜਾਇਜ਼ ਕਬਜ਼ਿਆਂ ਨੂੰ ਹਟਵਾਉਣ ਲਈ ਏ. ਡੀ. ਸੀ. ਤੇ ਐਸ. ਪੀ. ਵਲੋਂ ਬਾਜ਼ਾਰਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 11-03-2026
ਫਗਵਾੜਾ, 10 ਮਾਰਚ (ਹਰਜੋਤ ਸਿੰਘ ਚਾਨਾ)-ਸ਼ਹਿਰ ਦੀ ਵਿਗੜੀ ਟ੍ਰੈਫ਼ਿਕ ਸਮੱਸਿਆ ਨੂੰ ਸੁਧਾਰਨ ਲਈ ਅੱਜ ਏ. ਡੀ. ਸੀ. ਤੇ ਐਸ. ਪੀ. ਵਲੋਂ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਸੜਕਾਂ ਕੰਢੇ ਪਏ ਸਾਮਾਨ ਨੂੰ ਹਟਵਾਇਆ ਤੇ ਦੁਕਾਨਦਾਰਾ ਨੂੰ ਭਵਿੱਖ 'ਚ ਅਜਿਹਾ ਨਾ ਕਰਨ ਦੀ ਚਿਤਾਵਨੀ ਦਿੱਤੀ | ਏ. ਡੀ. ਸੀ. ਸ਼ਿਖਾ ਭਗਤ ਤੇ ਐਸ. ਪੀ. ਮਾਧਵੀ ਸ਼ਰਮਾ ਨੇ ਪੁਲਿਸ ਪਾਰਟੀ ਸਮੇਤ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਸੜਕਾਂ 'ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾ ਤੇ ਸੜਕ 'ਤੇ ਰੇਹੜੀ ਲਗਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਤੇ ਕਈਆਂ ਦੇ ਚਲਾਨ ਵੀ ਕੀਤੇ ਗਏ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਵਰਨਣਯੋਗ ਹੈ ਕਿ ਇਸ ਤੋਂ ਪਹਿਲਾ ਵੀ ਐਸ. ਪੀ. ਵਲੋਂ ਸ਼ਹਿਰ 'ਚੋਂ ਟ੍ਰੈਫ਼ਿਕ ਨੂੰ ਸੁਧਾਰਨ ਦਾ ਬੀੜਾ ਚੁੱਕਿਆ ਸੀ ਪਰ ਦੁਕਾਨਦਾਰ ਅਧਿਕਾਰੀਆਂ ਦੇ ਆਉਣ 'ਤੇ ਕਬਜ਼ੇ ਹਟਾ ਲੈਂਦੇ ਹਨ ਤੇ ਬਾਅਦ 'ਚ ਮੁੜ ਉਸੇ ਥਾਂ 'ਤੇ ਆ ਜਾਂਦੇ ਹਨ | ਅਧਿਕਾਰੀਆਂ ਨੇ ਕਿਹਾ ਕਿ ਬਾਜ਼ਾਰਾਂ ਦੀ ਗੁਪਤ ਤਰੀਕੇ ਨਾਲ ਚੈਕਿੰਗ ਕਰਵਾਈ ਜਾਵੇਗੀ ਤੇ ਜੋ ਵੀ ਦੁਕਾਨਦਾਰ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਦੂਜੇ ਪਾਸੇ ਅਧਿਕਾਰੀਆਂ ਦੇ ਜਾਣ ਤੋਂ ਬਾਅਦ ਸ਼ਾਮ ਨੂੰ ਬਾਜ਼ਾਰਾਂ 'ਚ ਮੁੜ ਪਹਿਲਾ ਵਾਲਾ ਹੀ ਹਾਲ ਦੇਖਣ ਨੂੰ ਮਿਲਿਆ ਤੇ ਦੁਕਾਨਦਾਰਾ ਨੇ ਸੜਕਾਂ ਦੇ ਕੰਢੇ ਤੱਕ ਆਪਣਾ ਸਾਮਾਨ ਰੱਖ ਲਿਆ, ਜਿਸ ਤੋਂ ਜਾਪਦਾ ਹੈ ਕਿ ਇਨ੍ਹਾਂ ਦੁਕਾਨਦਾਰਾ ਨੂੰ ਪ੍ਰਸ਼ਾਸਨ ਦਾ ਕੋਈ ਭੈਅ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਕਿਨਾਰੇ ਪੱਥਰ ਲੱਗਣ ਦੇ ਕੰਮ ਦਾ ਸੰਤ ਸੀਚੇਵਾਲ ਨੇ ਕੀਤਾ ਨਿਰੀਖਣ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ
Ad Position 24