14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 11-03-2026
ਸੁਭਾਨਪੁਰ, 10 ਮਾਰਚ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕੇ ਐਸ. ਆਈ. ਜਸਦੀਪ ਸਿੰਘ ਸਮੇਤ ਪੁਲਿਸ ਪਾਰਟੀ ਡੋਗਰਾਂਵਾਲ, ਹਮੀਰਾ, ਦਿਆਲਪੁਰ ਦੀ ਤਰਫ਼ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਸ਼ੱਕ ਪੈਣ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਘਬਰਾ ਗਿਆ ਤੇ ਆਪਣੀ ਪੈਂਟ ਦੀ ਜੇਬ 'ਚੋਂ ਇਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਭੱਜ ਤੁਰਿਆ | ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਉਕਤ ਵਿਅਕਤੀ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਮਨਜੀਤ ਸਿੰਘ ਉਰਫ਼ ਜੀਤ ਪੁੱਤਰ ਵਾਸੀ ਨਾਹਰਪੁਰ ਥਾਣਾ ਕਰਤਾਰਪੁਰ ਦੱਸਿਆ | ਉਕਤ ਵਿਅਕਤੀ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਬਿਆਸ ਦਰਿਆ ਕਿਨਾਰੇ ਪੱਥਰ ਲੱਗਣ ਦੇ ਕੰਮ ਦਾ ਸੰਤ ਸੀਚੇਵਾਲ ਨੇ ਕੀਤਾ ਨਿਰੀਖਣ
Ad Position 24