14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੀ ਅਦਾਲਤ ਵਲੋਂ ਗੋਪੀਪੁਰ ਦੇ ਸਰਪੰਚ ਦੀ ਮੁਅੱਤਲੀ ਰੱਦ <br/>

Ad Position 21
No active advertisement
ਅਜੀਤ ਡੈਸਕ 11-03-2026

ਕਪੂਰਥਲਾ, 10 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਦੀ ਅਦਾਲਤ ਨੇ ਬੀਤੀ 12 ਦਸੰਬਰ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਗੋਪੀਪੁਰ ਦੇ ਸਰਪੰਚ ਗੁਰਪਿ੍ੰਸ ਸਿੰਘ ਨੂੰ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕਰਨ ਦੇ ਹੁਕਮਾਂ ਨੂੰ ਰੱਦ ਕਰਕੇ ਉਨ੍ਹਾਂ ਨੂੰ ਮੁੜ ਅਹੁਦੇ 'ਤੇ ਬਹਾਲ ਕਰਨ ਲਈ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨਵੇਂ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ | ਇਥੇ ਵਰਨਣਯੋਗ ਹੈ ਕਿ ਅਪੀਲ ਕਰਤਾ ਸਰਪੰਚ ਦੇ ਵਕੀਲ ਨੇ ਅਦਾਲਤ 'ਚ ਸਪੱਸ਼ਟ ਕੀਤਾ ਕਿ ਪਿੰਡ ਦੇ ਵਿਕਾਸ ਕਾਰਜ ਜੂਨੀਅਰ ਇੰਜੀਨੀਅਰ ਦੀ ਨਿਗਰਾਨੀ ਹੇਠ ਕੀਤਾ ਤੇ ਫ਼ਰਮਾਂ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਵਲੋਂ ਆਨਲਾਈਨ ਭੁਗਤਾਨ ਕੀਤਾ | ਇਸ ਲਈ ਅਪੀਲ ਕਰਤਾ ਨੂੰ ਇਸ ਮਾਮਲੇ 'ਚ ਜ਼ਿੰਮੇਵਾਰ ਠਹਿਰਾਉਣਾ ਬਿਲਕੁਲ ਗ਼ਲਤ ਹੈ | ਉਨ੍ਹਾਂ ਸਰਪੰਚ ਗੁਰਪਿ੍ੰਸ ਸਿੰਘ ਦੀ ਮੁਅੱਤਲੀ ਸੰਬੰਧੀ ਹੁਕਮ ਜਾਰੀ ਕਰਨ ਮੌਕੇ ਸਮਰੱਥ ਅਧਿਕਾਰੀ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਨੂੰ ਵੀ ਧਿਆਨ ਵਿਚ ਨਹੀਂ ਰੱਖਿਆ ਗਿਆ | ਅਪੀਲ ਕਰਤਾ ਦੇ ਵਕੀਲ ਐਡਵੋਕੇਟ ਐਨ. ਪੀ. ਐਸ. ਮਾਨ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪ੍ਰਬੰਧਕੀ ਸਕੱਤਰ ਦੀ ਅਦਾਲਤ ਨੇ ਪਿੰਡ ਗੋਪੀਪੁਰ ਦੇ ਸਰਪੰਚ ਦੀ ਮੁਅੱਤਲੀ ਦੇ ਹੁਕਮ ਨੂੰ ਰੱਦ ਕਰਨ ਤੇ ਉਨ੍ਹਾਂ ਨੂੰ ਸਰਪੰਚ ਦੇ ਅਹੁਦੇ 'ਤੇ ਬਹਾਲ ਕਰਨ ਲਈ ਕਿਹਾ ਗਿਆ ਹੈ | ਫ਼ੈਸਲੇ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਚੀਫ਼ ਇੰਜੀਨੀਅਰ (ਪੀ. ਆਰ.) ਵਲੋਂ ਅਦਾਲਤ ਵਿਚ ਜਿਹੜੀ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ 'ਚ ਜੂਨੀਅਰ ਇੰਜੀਨੀਅਰ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਤੇ ਹੈਰਾਨੀ ਵਾਲੀ ਗੱਲ ਇਹ ਵੀ ਹੈ ਕਿ ਕਿਤੇ ਵੀ ਇਹ ਸਥਾਪਿਤ ਨਹੀਂ ਕੀਤਾ ਗਿਆ ਕਿ ਪਿੰਡ ਵਿਚ ਵਿਕਾਸ ਕਾਰਜ ਨਿਰਧਾਰਿਤ ਮਿਆਰ ਅਨੁਸਾਰ ਨਹੀਂ ਹੋਇਆ ਤੇ ਇਹ ਰਿਕਾਰਡ 'ਤੇ ਹੈ ਕਿ ਅਪੀਲ ਕਰਤਾ ਪਿੰਡ ਦੇ ਸਰਪੰਚ ਨੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਮਰੱਥ ਅਧਿਕਾਰੀ ਤੋਂ ਤਕਨੀਕੀ ਪ੍ਰਵਾਨਗੀ ਨਹੀਂ ਲਈ, ਜਦਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਵੀ ਸੰਬੰਧਿਤ ਫ਼ਰਮਾਂ ਨੂੰ ਭੁਗਤਾਨ ਕਰਨ ਤੋਂ ਪਹਿਲਾਂ ਕੋਈ ਕਦਮ ਨਹੀਂ ਚੁੱਕਿਆ ਕਿ ਅਪੀਲਕਰਤਾ ਨੇ ਸਮਰੱਥ ਅਧਿਕਾਰੀ ਤੋਂ ਤਕਨੀਕੀ ਪ੍ਰਵਾਨਗੀ ਨਹੀਂ ਲਈ | ਪ੍ਰਬੰਧਕੀ ਸਕੱਤਰ ਦੀ ਅਦਾਲਤ ਨੇ ਇਸ ਸਭ ਕੁੱਝ ਨੂੰ ਵਾਚਨ ਤੋਂ ਬਾਅਦ ਪਿੰਡ ਦੇ ਸਰਪੰਚ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਕੇਸ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਇਸ ਮਾਮਲੇ ਵਿਚ ਨਵੇਂ ਹੁਕਮ ਜਾਰੀ ਕਰਨ ਲਈ ਵਾਪਸ ਭੇਜ ਦਿੱਤਾ ਗਿਆ ਹੈ ਤੇ ਇਸ ਪ੍ਰਕਿਰਿਆ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦ ਜਾਂਚ ਵੀ ਤਿੰਨ ਮਹੀਨਿਆਂ ਅੰਦਰ ਪੂਰੀ ਕਰਨ ਲਈ ਕਿਹਾ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਔਰਤਾਂ ਸਮਾਜ ਦੀ ਤਰੱਕੀ 'ਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ-ਅਮਿਤ ਕੁਮਾਰ ਪੰਚਾਲ <br/> ਅਗਲੀ ਖ਼ਬਰ ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ
Ad Position 24