ਕਪੂਰਥਲਾ, 10 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਭਗਤ ਧੰਨਾ ਜੀ, ਸਮੂਹ ਭਗਤਾਂ ਤੇ ਭੱਟਾਂ ਦੀ ਯਾਦ ਨੂੰ ਸਮਰਪਿਤ 16ਵਾਂ ਰੂਹਾਨੀ ਕੀਰਤਨ ਦਰਬਾਰ 12, 13 ਤੇ 14 ਮਾਰਚ ਨੂੰ ਸ਼ਾਮ 7 ਵਜੇ ਤੋਂ 11 ਵਜੇ ਤੱਕ ਗੁਰਦੁਆਰਾ ਲੰਗਰ ਸਾਹਿਬ ਉੱਚਾ ਬੇਟ 'ਚ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੇ ਦੱਸਿਆ ਕਿ 12 ਮਾਰਚ ਨੂੰ ਉੱਘੇ ਕਥਾਵਾਚਕ ਭਾਈ ਹਰਨੇਕ ਸਿੰਘ ਖ਼ਾਲਸਾ, ਭਾਈ ਸੁਖਵੰਤ ਸਿੰਘ ਸਹੂਰ, ਗਿਆਨੀ ਗੁਰਭਗਵੰਤ ਸਿੰਘ ਡਬਲ ਐਮ. ਏ., 13 ਮਾਰਚ ਨੂੰ ਭਾਈ ਸੁਖਜਿੰਦਰ ਸਿੰਘ ਮੋਨੀ ਹਜ਼ੂਰੀ ਰਾਗੀ ਗੁਰਦੁਆਰਾ ਗੁਰਸਰ ਸਾਹਿਬ, ਬਾਬਾ ਕਸ਼ਮੀਰਾ ਸਿੰਘ ਅਲਹੋਰਾ ਵਾਲੇ ਤੇ ਗਿਆਨੀ ਪ੍ਰਤਾਪ ਸਿੰਘ ਪਦਮ ਦਾ ਢਾਡੀ ਜਥਾ, 14 ਮਾਰਚ ਨੂੰ ਉੱਘੇ ਕਥਾਵਾਚਕ ਭਾਈ ਦਵਿੰਦਰ ਸਿੰਘ ਖ਼ਾਲਸਾ, ਉੱਘੇ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ ਤੇ ਗਿਆਨੀ ਜਗਦੀਸ਼ ਸਿੰਘ ਵਡਾਲਾ ਦਾ ਢਾਡੀ ਭਾਗ ਲਵੇਗਾ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਰੂਹਾਨੀ ਕੀਰਤਨ ਦਰਬਾਰ ਦੀ ਤਿਆਰੀ ਲਈ ਇਲਾਕੇ ਦੀਆਂ ਸੰਗਤਾਂ ਪ੍ਰਵਾਸੀ ਭਰਾਵਾਂ ਤੇ ਉੱਚਾ ਬੇਟ ਦੀ ਸੰਗਤ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੀਰਤਨ ਦਰਬਾਰ ਵਿਚ ਉੱਘੇ ਸੰਤ ਮਹਾਂਪੁਰਸ਼ ਸ਼ਾਮਿਲ ਹੋਣਗੇ |