ਸੁਲਤਾਨਪੁਰ ਲੋਧੀ, 10 ਮਾਰਚ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਕਰਵਾਏ ਗਏ 'ਇੰਟਰ ਕਾਲਜ ਸਪੋਰਟਸ' ਰਗਬੀ ਟੂਰਨਾਮੈਂਟ 2025-26 ਵਿਚ ਕਾਲਜ ਦੀ ਲੜਕਿਆਂ ਦੀ ਟੀਮ ਨੇ ਡਿਵੀਜ਼ਨ ਏ ਵਿਚ ਭਾਗ ਲਿਆ, ਜਿਸ 'ਚ 4 ਟੀਮਾਂ ਨੇ ਹਿੱਸਾ ਲਿਆ ਅਤੇ ਇਨ੍ਹਾਂ 'ਚੋਂ ਕਾਲਜ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕਰਦੇ ਹੋਏ ਚਾਂਦੀ ਦੇ ਤਗਮੇ 'ਤੇ ਕਬਜ਼ਾ ਕੀਤਾ | ਟੀਮ 'ਚ ਅਮਨਪ੍ਰੀਤ ਸਿੰਘ, ਗੁਰਬਾਜ ਸਿੰਘ, ਮੋਹਿਤ, ਜੈਪਾਲ ਸਿੰਘ, ਅਭੈ ਸਿੰਘ, ਦਿਲਜੀਤ ਸਿੰਘ, ਗੁਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਰੋਹਿਤ, ਗੌਤਮ ਸਿੰਘ, ਨਿਸ਼ਾਨ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਲ ਸਨ | ਇਸ ਮੌਕੇ ਜੇਤੂ ਟੀਮ ਦਾ ਕਾਲਜ ਪਹੁੰਚਣ 'ਤੇ ਸਵਾਗਤ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਕੱਤਰ ਸਰਦਾਰਨੀ ਗੁਰਪ੍ਰੀਤ ਕੌਰ ਮੈਂਬਰ ਐਸ. ਜੀ. ਪੀ. ਸੀ., ਇੰਜ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਮੇਂ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ, ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਡਾ. ਮਨੀ ਛਾਬੜਾ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਹਰਪ੍ਰੀਤ ਸਿੰਘ, ਡਾ. ਸੁਖਵਿੰਦਰ ਸਿੰਘ ਅਤੇ ਪ੍ਰੋ. ਸਰਬਜੀਤ ਕੌਰ ਸ਼ਾਮਿਲ ਸਨ |