ਢਿਲਵਾਂ, 10 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸਕੱਤਰ ਚਰਨਜੀਤ ਸਿੰਘ, ਹਰਜਿੰਦਰ ਪ੍ਰਤਾਪ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ 'ਚ ਬਿਜਲੀ ਸੋਧ ਬਿੱਲ 2025 ਨੂੰ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਜੁਆਇੰਟ ਫੋਰਮ ਵਲੋਂ ਸਮੁੱਚੇ ਪੰਜਾਬ 'ਚ ਅੱਜ ਰੋਸ ਰੈਲੀ ਕੀਤੇ ਜਾਣ ਦਾ ਸੱਦਾ ਦਿੱਤਾ ਹੈ ਜਿਸ ਤਹਿਤ ਉਨ੍ਹਾਂ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਨਿੱਜੀਕਰਨ ਕੀਤੇ ਜਾਣ ਦਾ ਰਾਹ ਪੱਧਰਾ ਹੋ ਰਿਹਾ ਹੈ, ਜਿਸ ਦੀ ਜਥੇਬੰਦੀ ਨਿਖੇਧੀ ਕਰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਦੇ ਕਾਰਨ ਮੁਨਾਫ਼ੇ ਵਾਲੇ ਅਦਾਰਿਆਂ ਨੂੰ ਤੋੜ ਕੇ ਨਿੱਜੀ ਹੱਥਾਂ ਵਿਚ ਦੇਣ ਨੂੰ ਲੱਗੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਅਦਾਰਿਆਂ ਨੂੰ ਪ੍ਰਾਈਵੇਟ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ | ਇਸ ਮੌਕੇ ਸੰਤੋਖ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ ਆਦਿ ਸਮੇਤ ਹੋਰ ਸਾਥੀ ਮੌਜੂਦ ਸਨ |