14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਵਲੋਂ 6 ਲੱਖ ਰੁਪਏ ਹੋਣਹਾਰ ਵਿਦਿਆਰਥੀਆਂ ਲਈ ਭੇਟ <br/>

Ad Position 21
No active advertisement
ਅਜੀਤ ਡੈਸਕ 11-03-2026
ਫਗਵਾੜਾ, 10 ਮਾਰਚ (ਹਰਜੋਤ ਸਿੰਘ ਚਾਨਾ)-ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਫਗਵਾੜਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੇ ਕਾਲਜਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਜਿਨ੍ਹਾਂ ਬੋਰਡ ਪ੍ਰੀਖਿਆਵਾਂ 'ਚ 80 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ਹਨ, 6 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ, ਜਿਸ ਦਾ ਚੈੱਕ ਅਮਰਜੀਤ ਸਿੰਘ ਪ੍ਰਬੰਧਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਮਲਕੀਅਤ ਸਿੰਘ ਰਘਬੋਤਰਾ ਪ੍ਰਧਾਨ ਬਲੱਡ ਬੈਂਕ ਤੇ ਜਨਰਲ ਸਕੱਤਰ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੂੰ ਦਿੱਤਾ | ਕੇ. ਕੇ. ਸਰਦਾਨਾ ਚੇਅਰਮੈਨ ਬਲੱਡ ਬੈਂਕ ਤੇ ਪ੍ਰਧਾਨ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਤੇ ਪ੍ਰੋ: ਜਸਵੰਤ ਸਿੰਘ ਗੰਡਮ ਮੈਂਬਰ ਸਕਾਲਰਸ਼ਿਪ ਕਮੇਟੀ ਨੇ ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਇਹ ਰਕਮ ਹੋਣਹਾਰ ਵਿਦਿਆਰਥੀਆਂ ਨੂੰ ਇਕ ਸਮਾਗਮ ਦੌਰਾਨ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ-2025 ਨੂੰ ਰੱਦ ਕਰਨ ਲਈ ਰੋਸ ਵਿਖਾਵਾ <br/>
Ad Position 24