14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 11-03-2026
ਭੁਲੱਥ, 10 ਮਾਰਚ (ਮੇਹਰ ਚੰਦ ਸਿੱਧੂ)-ਪੰਜਾਬ ਅੰਦਰ ਮੌਜੂਦਾ ਸਰਕਾਰ ਦੇ ਰਾਜ ਕਾਲ ਦੌਰਾਨ ਵਧ ਰਹੀ ਮਹਿੰਗਾਈ ਸਾਰੇ ਹੱਦਾਂ ਬੰਨੇ ਟੱਪ ਗਈ ਹੈ ਤੇ ਸਰਕਾਰ ਵੱਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਲੱਗ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਆਗੂ ਅਬਦੇਸ਼ ਯਾਦਵ ਨੇ ਮੀਟਿੰਗ ਦੌਰਾਨ ਬੋਲਦਿਆਂ ਕੀਤਾ | ਉਨ੍ਹਾਂ ਕਿਹਾ ਕਿ ਰੋਜ਼ਾਨਾ ਦੀ ਵਰਤੋਂ ਵਿਚ ਆਉਣ ਵਾਲੀਆਂ ਘਰੇਲੂ ਵਸਤਾਂ ਦੇ ਭਾਅ ਦਿਨੋ ਦਿਨ ਵੱਧ ਰਹੇ ਹਨ, ਗੈਸ ਸਿਲੰਡਰ ਮਹਿੰਗੇ ਹੋ ਗਏ ਹਨ, ਆਟਾ ਦਾਲਾਂ ਸਬਜ਼ੀਆਂ, ਦਵਾਈਆਂ ਤੇ ਹੋਰ ਵਸਤਾਂ ਦੇ ਰੇਟ ਘਟਣ ਦੀ ਬਜਾਏ ਵੱਧ ਰਹੇ ਹਨ ਤੇ ਸਭ ਤੋਂ ਵੱਧ ਮਹਿੰਗਾਈ ਦੀ ਚੱਕੀ ਵਿਚ ਆਮ ਲੋਕ ਪਿਸ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸੱਤਾ ਵਿਚ ਆਉਣ ਸਮੇਂ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕਰਦੀ ਆ ਰਹੀ ਹੈ ਤੇ ਆਪਣੇ ਆਪ ਨੂੰ ਲੋਕਾਂ ਦੀ ਸਰਕਾਰ ਦੱਸ ਰਹੀ ਹੈ | ਲੇਕਿਨ ਮਹਿੰਗਾਈ ਕੰਟਰੋਲ ਕਰਨ ਵਿਚ ਅਸਮਰਥ ਲੱਗ ਰਹੀ ਹੈ | ਮੀਟਿੰਗ ਦੌਰਾਨ ਇਕੱਤਰ ਹੋਏ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਮਜ਼ਦੂਰਾਂ ਦੇ ਲਾਭਪਾਤਰੀ ਕਾਰਡ ਹਾਲੇ ਤੱਕ ਨਹੀਂ ਬਣੇ, ਉਹ ਜਲਦ ਆਪਣੇ ਕਾਰਡ ਬਣਾਉਣ | ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਵਰਕਰਾਂ ਦੀ ਮੀਟਿੰਗ ਪਹਿਲਾਂ ਦੀ ਤਰ੍ਹਾਂ ਹਰ ਮਹੀਨੇ ਦੀ 10 ਤਰੀਕ ਨੂੰ ਹੋਇਆ ਕਰੇਗੀ ਤੇ ਨਿਰਮਾਣ ਮਜ਼ਦੂਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਮੀਟਿੰਗ 'ਚ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਕਮਰਾਏ, ਅਰਵਿੰਦਰ ਕੁਮਾਰ, ਅਖਿਲੇਸ਼ ਪਾਸਵਾਨ, ਸੁਰਿੰਦਰ ਕੁਮਾਰ, ਅਰਜਨ ਸਿੰਘ, ਗੁਰਿੰਦਰ ਕੁਮਾਰ ਮਹਿਤਾ, ਸ਼ਾਮ ਸ਼ਾਹ, ਪ੍ਰਹਿਲਾਦ ਕੁਮਾਰ, ਸੁਭਾਸ਼ ਕੁਮਾਰ, ਮਹਾਨੰਦ ਮਹਿਤਾ, ਬਿਲਾਸ ਪਾਸਵਾਨ, ਲਾਲ ਚੰਦ ਸ਼ਰਮਾ, ਤਿਲਕ ਰਾਜ, ਸੰਤੋਸ਼ ਕੁਮਾਰ, ਜਤਿੰਦਰ ਸਿੰਘ, ਰਾਜ ਕੁਮਾਰ ਪਾਸਵਾਨ, ਲਾਲ ਕਸੋਰ ਪਾਸਵਾਨ, ਸੰਤ ਰਾਮ, ਰਾਕੇਸ਼ ਕੁਮਾਰ ਯਾਦਵ, ਪ੍ਰਧਾਨ ਨੰਦਨ ਸਿੰਘ ਯਾਦਵ, ਸੁਨੀਲ ਕੁਮਾਰ ਮਹਿਤਾ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤ ਭਾਸ਼ਾ ਰਾਹੀਂ ਸਾਡੇ ਹੁਨਰ 'ਚ ਨਿਖਾਰ ਆਉਂਦਾ ਹੈ-ਡਾ. ਮਨਮੋਹਨ ਸਿੰਘ ਅਗਲੀ ਖ਼ਬਰ ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਵਲੋਂ 6 ਲੱਖ ਰੁਪਏ ਹੋਣਹਾਰ ਵਿਦਿਆਰਥੀਆਂ ਲਈ ਭੇਟ <br/>
Ad Position 24