14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਾਤ ਭਾਸ਼ਾ ਰਾਹੀਂ ਸਾਡੇ ਹੁਨਰ 'ਚ ਨਿਖਾਰ ਆਉਂਦਾ ਹੈ-ਡਾ. ਮਨਮੋਹਨ ਸਿੰਘ

Ad Position 21
No active advertisement
ਸਮਾਗਮ 'ਚ ਵਿਦਵਾਨ ਬੁਲਾਰੇ ਵਜੋਂ ਸ਼ਾਮਿਲ ਹੋਏ ਉੱਘੇ ਲੇਖਕ ਡਾ. ਮਨਮੋਹਨ ਸਿੰਘ ਸੇਵਾ ਮੁਕਤ ਆਈ. ਪੀ. ਐਸ. ਨੂੰ ਸਨਮਾਨਿਤ ਕਰਨ ਤੋਂ ਬਾਅਦ ਪ੍ਰਧਾਨ ਤਿਲਕ ਰਾਜ ਅਗਰਵਾਲ, ਪਿ੍ੰਸੀਪਲ ਅਰਚਨਾ ਗਰਗ, ਪ੍ਰੋ. ਕੁਲਵੰਤ ਸਿੰਘ ਔਜਲਾ, ਡਾ. ਆਸਾ ਸਿੰਘ ਘੁੰਮਣ, ਡਾ. ਕੁਲਵਿੰਦਰ ਕੌਰ ਤੇ ਹੋਰ | ਤਸਵੀਰ : ਤਿਲਕਰਾਜ <br/> 11-03-2026
ਕਪੂਰਥਲਾ, 10 ਮਾਰਚ (ਅਮਰਜੀਤ ਕੋਮਲ)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਭਾਸ਼ਾ ਮੰਚ ਤੇ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ, ਜਿਸ 'ਚ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਚੇਅਰਮੈਨ, ਉੱਘੇ ਲੇਖਕ ਤੇ ਚਿੰਤਕ ਡਾ. ਮਨਮੋਹਨ ਸਿੰਘ ਸੇਵਾ ਮੁਕਤ ਆਈ. ਪੀ. ਐਸ. ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਪ੍ਰਧਾਨਗੀ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ ਰਾਜ ਅਗਰਵਾਲ ਨੇ ਕੀਤੀ | ਸਮਾਗਮ ਦਾ ਆਗਾਜ਼ ਵਿਦਿਆਲਿਆ ਦੇ ਗੀਤ ਨਾਲ ਹੋਇਆ ਤੇ ਬਾਅਦ ਵਿਚ ਸ਼ਾਬਦਿਕ ਅਭੀਨੰਦਨ ਤੋਂ ਬਾਅਦ ਵਿਦਵਾਨ ਬੁਲਾਰੇ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਜੋਤੀ ਜਲਾਉਣ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਾਨੂੰ ਮਾਤ ਭਾਸ਼ਾ ਦਾ ਸਤਿਕਾਰ ਤੇ ਪਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਰਾਹੀਂ ਹੀ ਸਾਡੇ ਹੁਨਰ ਵਿਚ ਨਿਖਾਰ ਆਉਂਦਾ ਹੈ ਤੇ ਅਸੀਂ ਆਪਣੇ ਅੰਦਰ ਦਾ ਕਾਬਲੀਅਤ ਨੂੰ ਪਹਿਚਾਣ ਕੇ ਤੇ ਆਪਣੇ ਅੰਦਰ ਦੀ ਆਵਾਜ਼ ਦਾ ਮੁਲਾਂਕਣ ਕਰਕੇ ਆਪਣੇ ਇਕ ਆਦਰਸ਼ ਮਿੱਥ ਕੇ ਮਿਹਨਤ ਰਾਹੀਂ ਹਰ ਚੀਜ਼ ਹਾਸਿਲ ਕਰ ਸਕਦੇ ਹਾਂ | ਉਨ੍ਹਾਂ ਆਪਣੇ ਜੀਵਨ ਦੇ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕੁਝ ਰਚਨਾਵਾਂ ਪੀ ਪੇਸ਼ ਕੀਤੀਆਂ | ਡਾ. ਕੁਲਵਿੰਦਰ ਕੌਰ ਨੇ ਵਿਦਵਾਨ ਬੁਲਾਰੇ ਤੇ ਸਮਾਗਮ 'ਚ ਸ਼ਾਮਿਲ ਹੋਈਆਂ ਹੋਰ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਡਾ. ਮਨਮੋਹਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਉਣ ਲਈ ਕਾਲਜ ਦੇ ਭਾਸ਼ਾ ਮੰਚ ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਵਲੋਂ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਣਗੇ | ਡਾ. ਜਸਦੀਪ ਕੌਰ ਨੇ ਸਮਾਗਮ 'ਚ ਮੰਚ ਸੰਚਾਲਨ ਦੇ ਫ਼ਰਜ਼ ਅਦਾ ਕੀਤੇ | ਇਸ ਮੌਕੇ ਉੱਘੇ ਲੇਖਕ ਤੇ ਚਿੰਤਕ ਪ੍ਰੋ. ਕੁਲਵੰਤ ਸਿੰਘ ਔਜਲਾ, ਉੱਘੇ ਲੇਖਕ ਡਾ. ਆਸਾ ਸਿੰਘ ਘੁੰਮਣ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਨੈਸ਼ਨਲ ਐਵਾਰਡੀ ਤੇ ਅੱਖਰ ਮੰਚ ਦੇ ਪ੍ਰਧਾਨ ਸਰਵਣ ਸਿੰਘ ਔਜਲਾ, ਕਰਨਲ ਸੰਦੀਪ ਸਿੰਘ ਜੁਨੇਜਾ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ਨੂੰ ਅਪਰਾਧ ਤੋਂ ਪਹਿਲਾਂ ਹੀ ਨਾਕਾਮ ਕਰਨ 'ਚ ਕੰਮ ਕਰਦਾ ਹੈ ਪੰਜਾਬ ਪੁਲਿਸ ਦਾ ਵਾਰ ਰੂਮ ਅਗਲੀ ਖ਼ਬਰ ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ <br/>
Ad Position 24