14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਬੇਗੋਵਾਲ ਵਲੋਂ ਐਨ. ਆਰ. ਆਈਜ਼ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 11-03-2026
ਬੇਗੋਵਾਲ, 10 ਮਾਰਚ (ਸੁਖਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਰਿਟਾਇਰਡ ਡੀ. ਐਸ. ਪੀ. ਅਵਤਾਰ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਕਪਿਲ ਹੋਟਲ ਬੇਗੋਵਾਲ 'ਚ ਹੋਈ, ਜਿਸ 'ਚ ਕਲੱਬ ਵਲੋਂ ਕਰਵਾਏ ਜਾਣ ਵਾਲੇ ਟੂਰਨਾਮੈਂਟ ਬਾਰੇ ਵਿਚਾਰਾਂ ਕੀਤੀਆਂ ਗਈਆਂ | ਉਪਰੰਤ ਕਲੱਬ ਵਲੋਂ ਹਰ ਸਮੇਂ ਟੂਰਨਾਮੈਂਟ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਪਾਲ ਘੋਤੜਾ ਕੈਲੇਫੋਰਨੀਆ, ਸੁਖਦੇਵ ਸਿੰਘ ਦੇਬੀ ਪ੍ਰਧਾਨ ਬੇਗੋਵਾਲ ਵੈੱਲਫੇਅਰ ਸੋਸਾਇਟੀ ਯੂ. ਐਸ. ਏ., ਜਸਜੀਤ ਸਿੰਘ ਦਾ ਸਨਮਾਨ ਕੀਤਾ | ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਜਿਥੇ ਸਾਡੇ ਪ੍ਰਵਾਸੀ ਭਰਾਵਾਂ ਨੇ ਵਿਦੇਸ਼ਾਂ 'ਚ ਜਾ ਕੇ ਝੰਡੇ ਬੁਲੰਦ ਕੀਤੇ ਹੋਏ ਹਨ ਉਥੇ ਹੀ ਆਪਣੀ ਦਸਾਂ ਨਹੂੰਆਂ ਦੀ ਕਮਾਈ 'ਚੋਂ ਦਸਵੰਧ ਕੱਢ ਕੇ ਉਹ ਸਮਾਜ ਦੀ ਸੇਵਾ ਲਈ ਯੋਗਦਾਨ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਸੁਖਦੇਵ ਦੇਬੀ ਯੂ. ਐਸ. ਏ. ਤੇ ਉਨ੍ਹਾਂ ਦੀ ਸਾਰੀ ਬੇਗੋਵਾਲ ਵੈੱਲਫੇਅਰ ਸੁਸਾਇਟੀ ਵਲੋਂ ਕੀਤੇ ਜਾਂਦੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ ਤੇ ਇਨ੍ਹਾਂ ਕਰਕੇ ਹੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਦਾ ਹਰ ਟੂਰਨਾਮੈਂਟ ਕਾਮਯਾਬ ਹੁੰਦਾ ਹੈ | ਇਸ ਮੌਕੇ ਪਾਲ ਘੋਤੜਾ ਕੈਲੇਫੋਰਨੀਆ ਨੇ ਸਮੂਹ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਦਾ ਹਰ ਸਾਲ ਟੂਰਨਾਮੈਂਟ ਕਰਾਉਣਾ ਬਹੁਤ ਸ਼ਲਾਘਾਯੋਗ ਕਦਮ ਹੈ, ਜਿਨ੍ਹਾਂ ਨੇ ਆਪਣੀ ਮਾਂ ਖੇਡ ਕਬੱਡੀ ਨੂੰ ਉਜਾਗਰ ਰੱਖਣ ਲਈ ਇਹ ਉਪਰਾਲਾ ਕੀਤਾ ਹੈ | ਜ਼ਿਕਰਯੋਗ ਹੈ ਕਿ ਕਲੱਬ ਵਲੋਂ ਇਸ ਵਾਰ ਵਿਸਾਖੀ ਦਿਹਾੜੀ ਮੌਕੇ ਟੂਰਨਾਮੈਂਟ ਕਰਾਉਣ ਦਾ ਵਿਚਾਰ ਕੀਤਾ | ਇਸ ਮੌਕੇ ਪਿ੍ੰਸੀਪਲ ਸੇਵਾ ਸਿੰਘ, ਜਰਨੈਲ ਸਿੰਘ ਯੂ. ਐਸ. ਏ., ਸਰਬਜੀਤ ਸਿੰਘ ਬਬਲਾ, ਏ. ਐਸ. ਆਈ. ਕੁਲਬੀਰ ਸਿੰਘ, ਮਾਸਟਰ ਅਰੂੜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਸ ਸਕੂਲ ਬੇਗੋਵਾਲ ਵਲੋਂ ਨਵੇਂ ਵਿੱਦਿਅਕ ਸੈਸ਼ਨ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਡਡਵਿੰਡੀ ਵਿਖੇ 7 ਮੋਟਰਾਂ ਦੀਆਂ ਤਾਰਾਂ ਤੇ ਸਟਾਰਟਰ ਚੋਰੀ <br/>
Ad Position 24