14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ਼ਹਿਰ 'ਚ ਚੱਲ ਰਹੇ ਵਾਟਰ ਸਪਲਾਈ ਦੇ ਕੰਮ ਦਾ 'ਆਪ' ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕੀਤਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 11-03-2026
ਸੁਲਤਾਨਪੁਰ ਲੋਧੀ, 10 ਮਾਰਚ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਅੰਦਰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਚੱਲ ਰਹੇ ਵਾਟਰ ਸਪਲਾਈ ਪ੍ਰਾਜੈਕਟ ਦੇ ਕੰਮਾਂ ਵਿਚ ਤੇਜ਼ੀ ਲਿਆਈ ਜਾ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਅਧਿਕਾਰੀਆਂ ਕੋਲੋਂ ਪ੍ਰਾਜੈਕਟ ਸੰਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਰਜੀਵ ਧੀਰ ਨੇ ਦੱਸਿਆ ਕਿ ਇਸ ਯੋਜਨਾ ਲਈ ਕੁਲ 28 ਕਿੱਲੋਮੀਟਰ ਲੰਬੀ ਵਾਟਰ ਸਪਲਾਈ ਪਾਈਪ ਲਾਈਨ ਵਿਛਾਈ ਜਾਣੀ ਹੈ ਜਿਸ 'ਚੋਂ 20 ਕਿੱਲੋਮੀਟਰ ਦੇ ਕਰੀਬ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਰਹਿੰਦਾ ਬਾਕੀ ਕੰਮ ਵੀ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕੰਮ 'ਤੇ 15 ਕਰੋੜ 11 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਹੁਣ ਇਹ ਵੀ ਦੱਸਿਆ ਕਿ ਜਿਨ੍ਹਾਂ ਖੇਤਰਾਂ ਵਿਚ ਪਾਈਪ ਲਾਈਨ ਦਾ ਕੰਮ ਪੂਰਾ ਹੋ ਚੁੱਕਾ ਹੈ, ਉੱਥੋਂ ਦੇ ਲੋਕਾਂ ਨੂੰ ਪਾਣੀ ਦੇ ਨਵੇਂ ਕਨੈੱਕਸ਼ਨ ਵੀ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਇਲਾਕਿਆਂ 'ਚ ਅਜੇ ਤੱਕ ਵਾਟਰ ਸਪਲਾਈ ਦਾ ਕੰਮ ਸ਼ੁਰੂ ਨਹੀਂ ਹੋਇਆ ਹੈ, ਉਥੋਂ ਦੇ ਵਸਨੀਕ ਉਨ੍ਹਾਂ ਨਾਲ ਸੰਪਰਕ ਕਰ ਲੈਣ ਤਾਂ ਜੋ ਉਹ ਸੰਬੰਧਿਤ ਵਿਭਾਗ ਨੂੰ ਕਹਿ ਕੇ ਰਹਿੰਦਾ ਹੋਇਆ ਕੰਮ ਪੂਰਾ ਕਰਵਾ ਸਕਣ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ ਮੁਕੰਮਲ ਹੋਣ ਤੋਂ ਬਾਅਦ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਤੇ ਗਲੀਆਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਐਸ. ਡੀ. ਓ. ਰਾਜਵਿੰਦਰ ਸਿੰਘ, ਜਸਬੀਰ ਸਿੰਘ ਜੇ. ਈ., ਠੇਕੇਦਾਰ ਹਰਪ੍ਰੀਤ ਸਿੰਘ, ਕੌਂਸਲਰ ਰਜਿੰਦਰ ਸਿੰਘ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸੱਧੂਵਾਲ, ਦੀਪਕ ਕੁਮਾਰ ਦੀਪੂ, ਛਿੰਦਰਪਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਬਦਲਾਓ ਰੈਲੀ 'ਚ ਵੱਡੀ ਗਿਣਤੀ ਵਿਚ ਲੋਕ ਪਹੁੰਚਣਗੇ-ਗੋਰਾ ਗਿੱਲ <br/> ਅਗਲੀ ਖ਼ਬਰ ਡਿਪਸ ਸਕੂਲ ਬੇਗੋਵਾਲ ਵਲੋਂ ਨਵੇਂ ਵਿੱਦਿਅਕ ਸੈਸ਼ਨ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24