ਸਰਕਾਰ ਵਲੋਂ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਲੋਕ ਕੈਂਪਾਂ 'ਚ ਹਿੱਸਾ
ਅਜੀਤ ਡੈਸਕ
11-03-2026
ਭੁਲੱਥ, 10 ਮਾਰਚ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਸੰਬੰਧੀ ਸ਼ੁਰੂ ਕੀਤੀ ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ ਦਾ ਫ਼ਾਇਦਾ ਲੈਣ ਲਈ ਪਿੰਡਾਂ 'ਚ ਲਗਾਏ ਜਾ ਰਹੇ ਕੈਂਪਾਂ ਵਿਚ ਪਹੁੰਚ ਕੇ ਕਾਰਡ ਬਣਾਉਣੇ ਚਾਹੀਦੇ ਹਨ ਤੇ ਹੁਣ ਸੇਵਾ ਕੇਂਦਰਾਂ 'ਚ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਐਸ. ਡੀ. ਐਮ. ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਬੀਮਾ ਯੋਜਨਾ ਦੇ ਕਾਰਡ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਸਤੇ ਲੋਕਾਂ ਲਈ ਫ਼ਾਇਦੇਮੰਦ ਸਾਬਿਤ ਹੋਣਗੇ | ਉਨ੍ਹਾਂ ਦੱਸਿਆ ਕਿ ਕਾਰਡ ਧਾਰਕ ਲਾਭ ਪਾਤਰ ਸਰਕਾਰੀ ਤੇ ਹੋਰ ਚੁਣੇ ਗਏ ਨਿੱਜੀ ਹਸਪਤਾਲਾਂ 'ਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਕਰਵਾ ਸਕਦੇ ਹਨ, ਜਿਸ ਕਰਕੇ ਲੋਕਾਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੋਜਨਾ ਦਾ ਲਾਭ ਲੈਣਾ ਚਾਹੀਦਾ ਹੈ |