14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਾਈ ਭਾਰਤ ਜਲੰਧਰ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਡਾ.ਜਤਿੰਦਰ ਸਾਬੀ)-ਮਾਈ ਭਾਰਤ ਜਲੰਧਰ ਨੇ ਦਸਮੇਸ਼ ਯੂਥ ਕਲੱਬ ਦੇ ਸਹਿਯੋਗ ਨਾਲ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦਾ ਆਯੋਜਨ ਕੀਤਾ | ਜ਼ਿਲੇ੍ਹ ਦੇ ਵੱਖ-ਵੱਖ ਯੂਥ ਕਲੱਬਾਂ ਤੇ ਸਕੂਲਾਂ, ਕਾਲਜਾਂ ਦੀਆਂ ਟੀਮਾਂ ਨੇ ਮੁਕਾਬਲੇ ਵਿਚ ਹਿੱਸਾ ਲਿਆ | ਇਸ ਵਿਚ ਹਾਕੀ, ਫੁੱਟਬਾਲ, ਰੱਸਾਕਸ਼ੀ, ਬੈਡਮਿੰਟਨ, ਲੰਬੀ ਛਾਲ ਤੇ ਮੁੰਡਿਆਂ ਅਤੇ ਕੁੜੀਆਂ ਲਈ ਦੌੜਾਂ ਸ਼ਾਮਿਲ ਸਨ | ਇਸ ਮੌਕੇ ਮੁੱਖ ਮਹਿਮਾਨ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੀ ਪਿ੍ੰਸੀਪਲ ਡਾ. ਹਰਲੀਨ ਕੌਰ, ਮਾਈ ਭਾਰਤ ਜਲੰਧਰ ਦੇ ਡਿਪਟੀ ਡਾਇਰੈਕਟਰ ਰਸ਼ਮੀਤ ਕੌਰ, ਅਕਾਊਾਟੈਂਟ ਗੌਰਵ ਚੁੱਘ, ਦਫ਼ਤਰ ਸਹਾਇਕ ਕੁਲਵਿੰਦਰ ਕੁਮਾਰ, ਖੇਲੋ ਇੰਡੀਆ ਪੰਜਾਬ ਦੇ ਜਨਰਲ ਸਕੱਤਰ ਕੁਲਵੀਰ ਸਿੰਘ ਸੈਣੀ, ਖੇਡ ਪ੍ਰਮੋਟਰ ਤੇ ਕੋਆਰਡੀਨੇਟਰ ਸੁਖਵਿੰਦਰ ਸਿੰਘ ਪ੍ਰਧਾਨ ਦਸਮੇਸ਼ ਸਪੋਰਟਸ ਕਲੱਬ, ਕੰਚਨ ਸੈਣੀ ਤੇ ਗੁਰੂ ਨਾਨਕ ਸਕੂਲ ਦੇ ਕੋਚ ਹਰਸ਼ ਨਿਧਿਤ ਬਹਿਲ, ਦੀਪਕ ਕੁਮਾਰ ਸ਼ਾਮਿਲ ਸਨ | ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ | ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਟਰਾਫੀ ਤੇ ਤਗਮੇ ਦਿੱਤੇ ਗਏ |

Ad Position 22
No active advertisement
ਪਿਛਲੀ ਖ਼ਬਰ ਰਾਧੇ ਐਨਕਲੇਵ ਦੇ ਵਸਨੀਕਾਂ ਵਲੋਂ ਟਰਾਂਸਫਾਰਮਰ ਦੀ ਮੁਰੰਮਤ ਕਰਵਾਉਣ ਦੀ ਮੰਗ <br/> ਅਗਲੀ ਖ਼ਬਰ ਮਾਨਵ ਵਿਕਾਸ ਸੰਸਥਾਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਕਾਂਜਲੀ ਵੈੱਟਲੈਂਡ ਵਿਖੇ ਸਮਾਗਮ <br/>
Ad Position 24