14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਟੀਚਿੰਗ ਟੀਮ ਨੇ ਫਰੈਂਡਲੀ ਕਿ੍ਕਟ ਮੈਚ ਜਿੱਤਿਆ

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਡਾ. ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਕਾਲਜ ਦੇ ਖੇਡ ਮੈਦਾਨ 'ਚ ਟੀਚਿੰਗ ਇਲੈਵਨ ਅਤੇ ਨਾਨ-ਟੀਚਿੰਗ ਇਲੈਵਨ ਵਿਚਕਾਰ 16-16 ਓਵਰਾਂ ਦਾ ਕਿ੍ਕਟ ਮੈਚ ਖੇਡਿਆ | ਇਸ ਮੌਕੇ ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਡਾ. ਅਰੁਣ ਦੇਣ ਸ਼ਰਮਾ ਮੁਖੀ ਬਾਇਓਟੈਕ ਵਿਭਾਗ ਟੀਚਿੰਗ ਇਲੈਵਨ ਟੀਮ ਦੇ ਕਪਤਾਨ ਤੇ ਸਰਬਜੀਤ ਸਿੰਘ ਹੋਸਟਲ ਵਾਰਡਨ ਨਾਨ-ਟੀਚਿੰਗ ਇਲੈਵਨ ਟੀਮ ਦੇ ਕਪਤਾਨ ਸਨ | ਟੀਚਿੰਗ ਦੀ ਟੀਮ 'ਚ ਡਾ. ਅਰੁਣ ਦੇਵ ਸ਼ਰਮਾ (ਕਪਤਾਨ), ਡਾ. ਦਿਨਕਰ ਸ਼ਰਮਾ, ਡਾ. ਅਜੀਤਪਾਲ ਸਿੰਘ ਪ੍ਰੋ. ਸਰਬਜੀਤ ਸਿੰਘ, ਡਾ. ਹਰਜਿੰਦਰ ਸਿੰਘ, ਡਾ. ਪਲਵਿੰਦਰ ਸਿੰਘ, ਪ੍ਰੋ. ਸਤਪਾਲ ਸਿੰਘ, ਪ੍ਰੋ. ਐਨੀ ਗੋਇਲ, ਪ੍ਰੋ. ਅਜੈ ਕੁਮਾਰ, ਪ੍ਰੋ. ਮਨਵੀਰ ਪਾਲ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਕਾਰਤਿਕ ਤੇ ਨਾਨ-ਟੀਚਿੰਗ ਸਟਾਫ਼ 'ਚ ਸਰਬਜੀਤ ਸਿੰਘ (ਕਪਤਾਨ), ਰਣਜੀਤ ਸਿੰਘ, ਸੁਨੀਲ ਕੁਮਾਰ, ਰਕੇਸ਼ ਸਿੰਘ, ਰਜੀਵ ਕੁਮਾਰ, ਗੋਪੀ ਚੰਦ, ਇੰਦਰਜੀਤ ਗਿੱਲ, ਭੂਸ਼ਣ ਵਰਮਾ ਤੇ ਹਰਜੀਤ ਸਿੰਘ ਖਿਡਾਰੀ ਸਨ | ਨਾਨ-ਟੀਚਿੰਗ ਸਟਾਫ ਦੀ ਟੀਮ ਨੇ ਪਹਿਲਾਂ ਟਾਸ ਜਿੱਤ ਕੇ ਬੈਟਿੰਗ ਕਰਨ ਦਾ ਫੈਸਲਾ ਲਿਆ | ਨਾਨ-ਟੀਚਿੰਗ ਟੀਮ ਨੇ ਬੈਟਿੰਗ ਕਰਦਿਆਂ 124 ਦੌੜਾਂ ਬਣਾਈਆਂ, ਜਿਸ ਦਾ ਪਿੱਛਾ ਕਰਦਿਆਂ ਟੀਚਿੰਗ ਸਟਾਫ ਦੀ ਟੀਮ ਨੇ ਨਿਰਧਾਰਤ 12 ਓਵਰਾਂ ਵਿਚ 125 ਦੌੜਾਂ ਬਣਾਉਂਦੇ ਹੋਏ ਮੈਚ ਜਿੱਤਿਆ | ਪਿ੍ੰਸੀਪਲ ਰਛਪਾਲ ਸਿੰਘ ਸੰਧੂ ਨੇ ਮੈਚ ਜਿੱਤਣ ਲਈ ਟੀਚਿੰਗ ਸਟਾਫ਼ ਨੂੰ ਵਧਾਈ ਦਿੱਤੀ | ਪ੍ਰੋ. ਸਤਪਾਲ, ਡਾ. ਸੁਖਦੇਵ ਸਿੰਘ ਨਾਗਰਾ ਤੇ ਡਾ. ਦਲਜੀਤ ਕੌਰ ਨੇ ਮੈਚ ਦੌਰਾਨ ਕੁਮੈਂਟਰੀ ਦੀ ਭੂਮਿਕਾ, ਪ੍ਰੋ. ਸੰਦੀਪ ਅਹੁਜਾ ਤੇ ਅਸ਼ਵਨੀ ਕੁਮਾਰ ਨੇ ਅੰਪਾਇਰ ਦੀ ਭੂਮਿਕਾ ਅਤੇ ਪ੍ਰੋ. ਵਿਕਾਸ ਕੁਮਾਰ, ਪ੍ਰੋ. ਨਵਨੀਤ ਅਰੋੜਾ ਤੇ ਅਮਨਦੀਪ ਕੁਮਾਰ ਨੇ ਸਕੋਰ ਬੋਰਡ ਤੇ ਸਕੋਰ ਦਾ ਲੇਖਾ ਰੱਖਣ ਦੀ ਭੂਮਿਕਾ ਨਿਭਾਈ | ਤੀਜੇ ਅੰਪਾਇਰ ਦੀ ਭੂਮਿਕਾ ਪ੍ਰੋ. ਮਨੀਸ਼ ਗੋਇਲ ਨੇ ਨਿਭਾਈ | ਇਸ ਮੌਕੇ ਦਰਸ਼ਕਾਂ ਦੇ ਰੂਪ 'ਚ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ | ਅੰਤ 'ਚ ਡਾ. ਐਸ. ਐਸ. ਬੈਂਸ, ਡੀਨ ਸਪੋਰਟਸ ਨੇ ਸਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵੂਮੈਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਮੁਹੱਲਾ ਬਚਿੰਤ ਨਗਰ 'ਚ ਪਹਿਲਾ ਕੁਸ਼ਤੀ ਦੰਗਲ ਕਰਵਾਇਆ <br/>
Ad Position 24